Anmol Gagan Mann Resign : ਅਨਮੋਲ ਗਗਨ ਮਾਨ ਦੇ ਅਸਤੀਫ਼ੇ 'ਤੇ ਬੋਲੇ ਸੀਐਮ ਭਗਵੰਤ ਮਾਨ ਕਿਹਾ, ‘‘ਅਸੀਂ ਪਾਰਟੀ ਨਾਲ ਬੈਠਕੇ ਵਿਚਾਰ ਕਰਾਂਗੇ''
Anmol Gagan Mann Resign : ਪਾਰਟੀ 'ਚ ਬੈਠ ਕੇ ਕਰਾਂਗੇ ਵਿਚਾਰ
Anmol Gagan Mann Resign News in Punjabi : ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਹਾਲੇ ਥੋੜ੍ਹਾ ਜਿਹਾ ਹੀ ਪਤਾ ਲੱਗਿਆ ਹੈ ਤੇ ਪਾਰਟੀ ਦੀ ਮੀਟਿੰਗ ਬੁਲਾਈ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ, “ਅਸੀਂ ਬੈਠ ਕੇ ਇਸ ਮਸਲੇ ‘ਤੇ ਗੱਲ ਕਰਾਂਗੇ। ਹਰੇਕ ਮੰਤਰੀ ਦੀ ਆਪਣੀ ਜ਼ਿੰਮੇਵਾਰੀ ਹੈ, ਪਰ ਅਸੀਂ ਪਾਰਟੀ ਦੇ ਅੰਦਰ ਬੈਠ ਕੇ ਸਭ ਕੁਝ ਸਾਫ਼ ਕਰਾਂਗੇ।
ਜ਼ਿਕਰਯੋਗ ਹੈ ਕਿ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ - ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫ਼ਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁੱਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।
(For more news apart from CM Bhagwant Mann spoke on Anmol Gagan Mann's resignation News in Punjabi, stay tuned to Rozana Spokesman)