Punjab News : ਵੱਡੀ ਖਬਰ : ਫ਼ਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਬੀਰ ਕੌਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਕੀਤਾ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਮੈਡਮ ਨਾਇਬ ਤਹਿਸੀਲ ਦੀ ਪਟਵਾਰੀ ਨਾਲ ਰਿਸ਼ਵਤਖੋਰੀ ਦੀ ਵੀਡੀਓ ਵਾਇਰਲ, DC ਗੁਰਦਾਸਪੁਰ ਨੂੰ ਵਿਜੀਲੈਂਸ ਜਾਂਚ ਕਰਵਾਉਣ ਦੇ ਹੁਕਮ

ਫ਼ਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਬੀਰ ਕੌਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਕੀਤਾ ਮੁਅੱਤਲ

Punjab News in Punjabi : ਫ਼ਤਿਹਗੜ੍ਹ ਚੂੜੀਆਂ-ਬੀਤੇ ਦਿਨ ਸੋਸ਼ਲ ਮੀਡੀਆ ਉੱਪਰ ਨਾਇਬ ਤਹਿਸੀਲਦਾਰ ਸ਼੍ਰੀਮਤੀ ਜਸਬੀਰ ਕੌਰ ਅਤੇ ਪਟਵਾਰੀ ਕੁਲਦੀਪ ਸਿੰਘ ਫ਼ਤਿਹਗੜ੍ਹ ਚੂੜੀਆਂ ਦਫਤਰ ਵਿਚ ਪੈਸਿਆਂ ਦਾ ਅਦਾਨ-ਪ੍ਰਦਾਨ ਕਰਦਿਆਂ ਦੀ ਵੀਡੀਓ ਵਾਇਰਲ ਹੋਈ ਸੀ। ਬੀਤੇ ਦਿਨ ਹਲਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਕੱਤਰ ਹੋ ਕੇ ਫਤਿਹਗੜ੍ਹ ਚੂੜੀਆਂ ਦੇ ਰਵਿਦਾਸ ਚੌਕ ਵਿਖੇ ਚੱਕਾ ਜਾਮ ਕਰਦਿਆਂ ਉਕਤ ਵੀਡੀਓ ਵਾਇਰਲ ਕਰਦਿਆਂ ਨਾਇਬ ਤਹਿਸੀਲਦਾਰ ਮੈਡਮ ਜਸਬੀਰ ਕੌਰ ਅਤੇ ਪਟਵਾਰੀ ਕੁਲਦੀਪ ਸਿੰਘ ਉੱਪਰ ਕਥਿਤ ਰਿਸ਼ਵਤਖੋਰੀ ਦੇ ਇਲਜ਼ਾਮ ਲਗਾਏ ਸਨ।

ਇਸ ਉਪਰੰਤ ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਵਚਨਬੱਧਤਾ ਦਿਖਾਉਂਦੇ ਹੋਏ ਉਕਤ ਨਾਇਬ ਤਹਿਸੀਲਦਾਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਹੈ। 

(For more news apart from Fatehgarh Churian Naib Tehsildar Jasbir Kaur and Patwari Kuldeep Singh suspended News in Punjabi, stay tuned to Rozana Spokesman)