ਵਿਜੀਲੈਂਸ ਵਲੋਂ ਪੰਜਾਬ ਰੋਡਵੇਜ਼ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਜਾਬ ਰੋਡਵੇਜ਼ ਸ਼੍ਰੀ ਮੁਕਤਸਰ ਸਾਹਿਬ ਦੇ ਡਿੱਪੂ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ...

Vigilance Bureau Punjab

ਚੰਡੀਗੜ੍ਹ : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਜਾਬ ਰੋਡਵੇਜ਼ ਸ਼੍ਰੀ ਮੁਕਤਸਰ ਸਾਹਿਬ ਦੇ ਡਿੱਪੂ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪੰਜਾਬ ਰੋਡਵੇਜ਼ ਦੇ ਸ਼੍ਰੀ ਮੁਕਤਸਰ ਸਾਹਿਬ ਡਿੱਪੂ ਵਿਖੇ ਤਾਇਨਾਤ ਕਲਰਕ ਪ੍ਰੀਤਜਤਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਜਤਿੰਦਰ ਸਿੰਘ, ਡਰਾਇਵਰ ਪੰਜਾਬ ਰੋਡਵੇਜ ਸ਼੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਕਲਰਕ ਵਲੋਂ ਉਸ ਦੀ ਡਿਊਟੀ ਵਾਲਵੋ ਬੱਸ ਰੂਟ ਉਤੇ ਹੀ ਰੱਖਣ ਬਦਲੇ 3500 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।