ਫਿਲੌਰ ਨੇੜੇ ਪਾਣੀ ਦਾ ਬੰਨ੍ਹ ਟੁੱਟਣ 'ਤੇ ਲੋਕਾਂ ਦੀ ਮੁੱਠੀ 'ਚ ਆਈ ਜਾਨ
ਫਿਲੌਰ ਨੇੜੇ ਭੋਲੇਵਾਲ ਪਿੰਡ 'ਚ ਪਾਣੀ ਦਾ ਬੰਨ੍ਹ ਟੁੱਟਣ ਕਾਰਨ ਲੋਕਾਂ ਦੀ ਜਾਨ ਮੁੱਠੀ ਵਿੱਚ ਆ ਗਈ ਹੈ। ਹੋਰ ਤਾਂ ਹੋਰ ਖੇਤਾਂ ਵਿੱਚ ਪਾਣੀ ਵੜਨ ਨਾਲ ਕਿਸਾਨਾਂ ਦੀ
ਫਿਲੌਰ : ਫਿਲੌਰ ਨੇੜੇ ਭੋਲੇਵਾਲ ਪਿੰਡ 'ਚ ਪਾਣੀ ਦਾ ਬੰਨ੍ਹ ਟੁੱਟਣ ਕਾਰਨ ਲੋਕਾਂ ਦੀ ਜਾਨ ਮੁੱਠੀ ਵਿੱਚ ਆ ਗਈ ਹੈ। ਹੋਰ ਤਾਂ ਹੋਰ ਖੇਤਾਂ ਵਿੱਚ ਪਾਣੀ ਵੜਨ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਪਾਣੀ 'ਚ ਡੁੱਬ ਕੇ ਬਰਬਾਦ ਹੋ ਚੁੱਕੀ ਹੈ। ਹਾਲਾਤ ਇਹ ਬਣੇ ਹੋਏ ਹਨ ਕਿ ਸੈਂਕੜੇ ਪਰਿਵਾਰ ਬੇਘਰ ਹੋਣ ਲਈ ਮਜ਼ਬੂਰ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਪਹਿਲਾਂ ਹੀ ਸਤਲੁਜ ਦਰਿਆ ਦੇ ਪਾਣੀ ਨੇ ਜਲੰਧਰ 'ਚ ਤਬਾਹੀ ਮਚਾਈ ਹੋਈ ਹੈ ਅਤੇ ਦਰਜਨਾਂ ਹੀ ਪਿੰਡ ਹੜ੍ਹ ਦੀ ਮਾਰ ਹੇਠ ਆ ਚੁੱਕੇ ਹਨ। ਹੜ੍ਹ ਪੀੜਤ ਲੋਕ ਆਪਣੇ ਘਰਾਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਕੂਚ ਕਰ ਰਹੇ ਹਨ। ਦੱਸ ਦਈਏ ਕਿ ਭਾਰੀ ਮੀਂਹ ਨੇ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਤਬਾਹੀ ਮਚਾਈ ਹੋਈ ਹੈ, ਇਸ ਤਬਾਹੀ ਦੇ ਚਲਦੇ ਲੋਕਾਂ ਦੇ ਘਰ ਢਹਿ ਢੇਰੀ ਹੋ ਰਹੇ ਹਨ।
ਹੜ੍ਹਾਂ ਦੇ ਚਲਦੇ ਸਤਲੁਜ ਦਰਿਆ ਦੇ ਕੰਢੇ ਵਾਲੇ ਇਲਾਕਿਆਂ ਵਿਚ ਸਭ ਤੋਂ ਵੱਧ ਮਾਰ ਪਈ ਹੋਈ ਹੈ, ਰੋਪੜ ਦੇ ਵਿਚ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ ਤੇ ਸਤਲੁਜ ਦਰਿਆ ਦੇ ਨੇੜਲੇ 67 ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਭੇਜਣ ਦੇ ਆਦੇਸ਼ ਦਿੱਤੇ ਗਏ ਹਨ।