ਬੇਬਸ ਮਾਂ ਨੂੰ ਮਰਨ ਲਈ ਛੱਡਣ ਵਾਲੇ ਲੀਡਰ ਪੁੱਤ ਨੂੰ ਢੀਂਡਸਾ ਨੇ ਪਾਰਟੀ 'ਚੋਂ ਕੱਢਿਆ ਬਾਹਰ
ਸੁਖਦੇਵ ਸਿੰਘ ਢੀਂਡਸਾ ਨੇ ਰਾਜਿੰਦਰ ਸਿੰਘ ਰਾਜਾ ਮੁਕਤਸਰ ਨੂੰ ਆਪਣੀ ਮਾਂ ਨਾਲ ਮਾੜਾ ਵਿਵਹਾਰ ਕਰਨ ਕਰਕੇ ਪਾਰਟੀ ਵਿੱਚੋਂ ਕੱਢ ਦਿੱਤਾ ਅਤੇ ਪਾਰਟੀ ਵਰਕਰਾਂ ਨੂੰ ਉਨ੍ਹਾਂ...
ਚੰਡੀਗੜ੍ਹ- ਸੁਖਦੇਵ ਸਿੰਘ ਢੀਂਡਸਾ ਨੇ ਰਾਜਿੰਦਰ ਸਿੰਘ ਰਾਜਾ ਮੁਕਤਸਰ ਨੂੰ ਆਪਣੀ ਮਾਂ ਨਾਲ ਮਾੜਾ ਵਿਵਹਾਰ ਕਰਨ ਕਰਕੇ ਪਾਰਟੀ ਵਿੱਚੋਂ ਕੱਢ ਦਿੱਤਾ ਅਤੇ ਪਾਰਟੀ ਵਰਕਰਾਂ ਨੂੰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧ ਨਾ ਰੱਖਣ ਦੀ ਹਦਾਇਤ ਕੀਤੀ ਹੈ। ਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਇਕ ਬਿਆਨ ਰਾਹੀਂ ਰਾਜਿੰਦਰ ਸਿੰਘ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਢੀਂਡਸਾ ਨੇ ਦੱਸਿਆ ਕਿ ਜਦੋਂ ਮੈਂ ਅਤੇ ਮੇਰੇ ਸਾਥੀ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲਾਂ ਤੋਂ ਮੁਕਤ ਕਰਾਉਣ ਲਈ ਤੁਰੇ, ਮੈਂ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਤਾਂ ਬਹੁਤ ਸਾਰੇ ਲੋਕ ਮੇਰੇ ਵਿਚਾਰਾਂ ਨਾਲ ਸਹਿਮਤ ਹੁੰਦੇ ਹੋਏ ਸੰਪਰਕ ਕਰਕੇ ਨਾਲ ਤੁਰਨ ਲੱਗੇ ਅਤੇ ਅੱਜ ਵੀ ਤੁਰ ਰਹੇ ਹਨ। ਉਸ ਸਮੇਂ ਹੀ ਰਾਜਿੰਦਰ ਸਿੰਘ ਰਾਜਾ ਮੁਕਤਸਰ ਨੇ ਮੇਰੇ ਨਾਲ ਸੰਪਰਕ ਕਰਕੇ ਪਾਰਟੀ ਵਿੱਚ ਕੰਮ ਕਰਨ ਦੀ ਇੱਛਾ ਜ਼ਾਹਰ ਕੀਤੀ ਅਤੇ ਮੈਂ ਉਸ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ।
ਪਰ ਅੱਜ ਹੀ ਮੇਰੇ ਧਿਆਨ ਵਿਚ ਆਇਆ ਕੇ ਇਸ ਵਿਅਕਤੀ ਨੇ ਆਪਣੀ ਮਾਂ ਨੂੰ ਘਰੋਂ ਕੱਢਿਆ ਹੋਇਆ ਅਤੇ ਉਹ ਬਹੁਤ ਬੁਰੀ ਹਾਲਤਾਂ ਵਿਚ ਹੈ। ਅਸੀਂ ਤਾਂ ਲੋਕਾਂ ਦੇ ਦੁੱਖ ਦਰਦ ਦੇ ਸਾਥੀ ਰਹੇ ਹਾਂ ਅਤੇ ਅੱਗੇ ਵੀ ਰਹਿਣਾ ਇਸ ਕਰਕੇ ਜਿਹੜਾ ਬੰਦਾ ਆਪਣੀ ਮਾਂ ਦਾ ਨਹੀਂ ਉਹ ਲੋਕਾਂ ਦਾ ਕਿਵੇਂ ਹੋ ਸਕਦਾ। ਸਾਡੀ ਪਾਰਟੀ ਵਿਚ ਇਸ ਤਰ੍ਹਾਂ ਦੇ ਕਿਰਦਾਰ ਵਾਲੇ ਲੋਕ ਨਹੀਂ ਰਹਿ ਸਕਦੇ।
ਕੋਈ ਵੀ ਪਾਰਟੀ ਵਰਕਰ ਰਾਜਿੰਦਰ ਸਿੰਘ ਰਾਜਾ ਮੁਕਤਸਰ ਨਾਲ ਕੋਈ ਸਬੰਧ ਨਾ ਰੱਖਣ ਕਿਉਂਕਿ ਉਸ ਦਾ ਹੁਣ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਤੋਂ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਸੀ, ਜਿਥੇ ਇੱਕ ਬਜ਼ੁਰਗ ਮਾਂ ਨੂੰ ਉਹਨਾਂ ਦੇ ਕਲਯੁੱਗੀ ਪੁੱਤਾਂ ਨੇ ਮਰਨ ਲਈ ਛੱਡ ਦਿੱਤਾ ਸੀ। ਅਤੇ ਉਸ ਦੇ ਸਿਰ 'ਚ ਕੀੜੇ ਪੈ ਗਏ ਸਨ।
ਜਿਸ ਦੌਰਾਨ ਉਸ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਇਹਨਾਂ ਪੁੱਤਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਜਦੋ ਇਸ ਮਾਮਲੇ ਬਾਰੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਸੂਚਨਾ ਮਿਲੀ ਤਾਂ ਉਹਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਤਲਬ ਕੀਤੀ ਤੇ ਜਲਦ ਤੋਂ ਜਲਦ ਜਵਾਬ ਮੰਗਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।