ਪੰਜਾਬ 'ਚ ਲੱਗ ਸਕਦਾ ਮੁਕੰਮਲ ਲਾਕਡਾਊਨ: ਸਿਹਤ ਮੰਤਰੀ

ਏਜੰਸੀ

ਖ਼ਬਰਾਂ, ਪੰਜਾਬ

ਇਸ ਦੌਰਾਨ ਬਲਬੀਰ ਸਿੰਘ ਨੇ ਦਸਿਆ ਕਿ ਸਰਕਾਰ ਨੇ ਕੋਰੋਨਾ...

Lockdown Corona Virus Health Minister Balbir Singh Sidhu Indian National Congress

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਰੋਕਣ ਲਈ ਬਹੁਤ ਹੀ ਬਿਹਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿਉਂ ਕਿ ਬਾਕੀ ਸੂਬਿਆਂ ਦੀ ਗੱਲ ਕਰੀਏ ਤਾਂ ਉਹਨਾਂ ਨਾਲੋਂ ਪੰਜਾਬ ਵਿਚ ਕਿਤੇ ਜ਼ਿਆਦਾ ਹਾਲਾਤ ਠੀਕ ਦਿਖਾਈ ਦੇ ਰਹੇ ਹਨ। ਇਸ ਬਾਬਤ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਸਪੋਕਸਮੈਨ ਟੀਮ ਵੱਲੋਂ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ ਗਈ।

ਇਸ ਦੌਰਾਨ ਬਲਬੀਰ ਸਿੰਘ ਨੇ ਦਸਿਆ ਕਿ ਸਰਕਾਰ ਨੇ ਕੋਰੋਨਾ ਨੂੰ ਰੋਕਣ ਲਈ ਬਹੁਤ ਹੀ ਵੱਡੇ ਪੱਧਰ ਤੇ ਕੰਮ ਕੀਤੇ ਹਨ। ਸਹੀ ਸਮੇਂ ਤੇ ਕਰਫਿਊ ਤੇ ਲਾਕਡਾਊਨ ਲਗਾਇਆ ਗਿਆ ਹੈ। ਲੋਕਾਂ ਨੂੰ ਜਾਗਰੂਕ ਕਰਨ ਲਈ ਉਹਨਾਂ ਲਈ ਗਾਈਡਲਾਈਨਜ਼ ਜਾਰੀ ਕੀਤੀਆਂ ਜਾਂਦੀਆਂ ਹਨ। ਉਹਨਾਂ ਅੱਗੇ ਕਿਹਾ ਕਿ ਜਿਹੜੀਆਂ ਥਾਂਵਾਂ ਵਿਚ ਕੋਰੋਨਾ ਦੇ ਜ਼ਿਆਦਾ ਕੇਸ ਸਾਹਮਣੇ ਆਏ ਹਨ ਉਹਨਾਂ ਵਿਚ ਸਾਵਧਾਨੀਆਂ ਜ਼ਿਆਦਾ ਵਰਤੀਆਂ ਜਾ ਰਹੀਆਂ ਹਨ।

ਜਿਵੇਂ ਲੁਧਿਆਣਾ, ਜਲੰਧਰ, ਮੋਹਾਲੀ ਅਤੇ ਅੰਮ੍ਰਿਤਸਰ ਵਿਚ ਕੋਰੋਨਾ ਦੇ ਵੱਡੀ ਗਿਣਤੀ ਵਿਚ ਕੇਸ ਆਏ ਹਨ ਇਸ ਲਈ ਪੰਜਾਬ ਵਿਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਸਰਕਾਰ ਨੇ ਕੋਰੋਨਾ ਦਾ ਟੈਸਟ ਵੀ ਮੁਫ਼ਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਲਬੀਰ ਸਿੰਘ ਨੇ ਡਾਕਟਰਾਂ ਨੂੰ ਅਪੀਲ ਕੀਤੀ ਹੈ ਕਿ ਇਹ ਸਮਾਂ ਪੈਸੇ ਕਮਾਉਣ ਦਾ ਨਹੀਂ ਸਗੋਂ ਲੋਕਾਂ ਦੀ ਸੇਵਾ ਕਰਨ ਦਾ ਹੈ।

ਇਸ ਲਈ ਉਹਨਾਂ ਦਾ ਸਹੀ ਢੰਗ ਨਾਲ ਟੈਸਟ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਬਿਮਾਰੀ ਨੂੰ ਵਧਣ ਤੋਂ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੇ ਪੰਜਾਬ ਵਿਚ ਕੋਰੋਨਾ ਨੂੰ ਲੈ ਕੇ ਹਾਲਾਤ ਵਿਗੜੇ ਤਾਂ ਕਰਫਿਊ ਵਧਾਉਣ ਦੀ ਲੋੜ ਪੈ ਸਕਦੀ ਹੈ।

ਦਸ ਦਈਏ ਕਿ ਪੰਜਾਬ ਭਰ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਹੀ ਨਹੀਂ ਲੈ ਰਿਹਾ। ਕੋਰੋਨਾ ਦੇ ਨਵੇਂ ਮਾਮਲੇ ਅੱਜ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਏ ਹਨ, ਜਿਥੇ 42 ਲੋਕਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ ਜਦਕਿ 2 ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਸ ਨਾਲ ਗੁਰਦਾਸਪੁਰ 'ਚ ਹੁਣ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 1257 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 884 ਲੋਕ ਹੁਣ ਤੱਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਹੁਣ ਤੱਕ 32 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।