ਸੁਮੇਧ ਸੈਣੀ ਗ੍ਰਿਫ਼ਤਾਰੀ: ਕੋਰਟ ਨੇ ਕਿਹਾ -ਗ੍ਰਿਫ਼ਤਾਰੀ ਤੋਂ 7 ਦਿਨ ਪਹਿਲਾਂ ਦੱਸਣਾ ਜ਼ਰੂਰੀ ਸੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੁਮੇਧ ਸੈਣੀ ਨੂੰ ਰਾਹਤ

Sumedh Saini

ਚੰਡੀਗੜ੍ਹ:   ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਸੁਮੇਧ ਸੈਣੀ ਨੂੰ ਬੁੱਧਵਾਰ ਦੇਰ ਰਾਤ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੇ ਵਕੀਲਾਂ ਨੇ ਵੀਰਵਾਰ ਸਵੇਰੇ ਹਾਈ ਕੋਰਟ ਵਿਚ ਇਸਦੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਅਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਇਸ ਤੋਂ ਬਾਅਦ ਹਾਈ ਕੋਰਟ ਨੇ ਸਵੇਰੇ ਸੁਣਵਾਈ ਕੀਤੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਦਾ ਜਵਾਬ ਮੰਗਿਆ ਤੇ ਫਿਰ ਇਸ ਤੋਂ ਬਾਅਦ ਤਿੰਨ ਵਜੇ ਸੁਣਵਾਈ ਦਾ ਸਮਾਂ ਤੈਅ ਕੀਤਾ ਗਿਆ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਤੇ ਵਿਜੀਲੈਂਸ ਨੂੰ ਫਟਕਾਰ ਲਗਾਈ ਹੈ ਤੇ ਕਿਹਾ ਹੈ ਕਿ ਗ੍ਰਿਫ਼ਤਾਰੀ ਤੋਂ 7 ਦਿਨ ਪਹਿਲਾਂ ਦੱਸਣਾ ਜ਼ਰੂਰੀ ਸੀ ਤੇ ਜਾਂਚ ਵਿਚ ਸ਼ਾਮਿਲ ਹੋਣ ਵਾਲੇ ਦੀ ਗ੍ਰਿਫ਼ਤਾਰੀ ਕਿਉਂ ਕੀਤੀ ਗਈ ਹੈ? ਹਾਈਕੋਰਟ ਨੇ ਮੋਹਾਲੀ ਕੋਰਟ ਨੂੰ ਕਿਹਾ, ਅਜੇ ਸੁਮੇਧ ਸੈਣੀ ਦੇ ਰਿਮਾਂਡ ਉੱਤੇ ਫੈਸਲਾ ਨਾ ਲਵੋ।