ਸੁਮੇਧ ਸੈਣੀ ਨੂੰ ਫਿਲਹਾਲ ਨਹੀਂ ਮਿਲੀ ਰਾਹਤ, ਮੁਹਾਲੀ ਅਦਾਲਤ ‘ਚ ਕੀਤਾ ਗਿਆ ਸੀ ਪੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਮੇਧ ਸੈਣੀ ਨੇ ਵਿਜੀਲੈਂਸ ਵਲੋਂ ਗ੍ਰਿਫਤਾਰੀ ਖਿਲਾਫ਼ ਹਾਈਕੋਰਟ ਦਾ ਰੁਖ ਕੀਤਾ ਸੀ ਪਰ ਹਾਈ ਕੋਰਟ ਨੇ ਮਾਮਲੇ ਉੱਤੇ ਫੌਰੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Sumedh Saini

 

ਮੁਹਾਲੀ : ਬੀਤੀ ਰਾਤ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ (Sumedh Singh Saini)  ਦੀ ਵਿਜੀਲੈਂਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਅੱਜ ਉਸ ਨੂੰ ਸਖ਼ਤ ਸੁਰੱਖਿਆ ਹੇਠ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਅਜੇ ਉਨ੍ਹਾਂ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਸੁਮੇਧ ਸੈਣੀ ਨੇ ਵਿਜੀਲੈਂਸ ਵਲੋਂ ਗ੍ਰਿਫਤਾਰੀ ਖਿਲਾਫ਼ ਹਾਈਕੋਰਟ (High Court) ਦਾ ਰੁਖ ਕੀਤਾ ਸੀ ਪਰ ਹਾਈ ਕੋਰਟ ਨੇ ਮਾਮਲੇ ਉੱਤੇ ਫੌਰੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ -  ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਗ੍ਰਿਫ਼ਤਾਰ

ਹੁਣ ਇਹ ਮਾਮਲਾ ਚੀਫ ਜਸਟਿਸ ਕੋਲ ਜਾਵੇਗਾ ਅਤੇ ਚੀਫ ਜਸਟਿਸ ਵਲੋਂ ਦੂਜੀ ਬੈਂਚ ਨੂੰ ਰੈਫਰ ਕੀਤਾ ਜਾਵੇਗਾ। ਦੱਸ ਦਈਏ ਕਿ ਬੀਤੀ ਰਾਤ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅਤੇ ਇਕ ਹੋਰ ਐੱਫ.ਆਈ.ਆਰ. ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਹੈ, ਜਿਸ ਦੀ ਸਮੱਗਰੀ ਦਾ ਖੁਲਾਸਾ ਅਜੇ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ -  ਜੰਮੂ -ਕਸ਼ਮੀਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6

Sumedh Saini

ਵਿਜੀਲੈਂਸ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੈਣੀ ਖੁਦ ਰਾਤ 8 ਵਜੇ ਬਿਊਰੋ ਦਫ਼ਤਰ ਪਹੁੰਚੇ ਅਤੇ ਕਿਹਾ ਕਿ ਉਹ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ। ਅਧਿਕਾਰੀ ਨੇ ਕਿਹਾ ਕਿ ਬਾਅਦ ਵਿੱਚ ਪੁੱਛਗਿੱਛ ਦੌਰਾਨ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ “ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਜਾਰੀ ਹੈ। ਇਸ ਨਾਲ ਸਬੰਧਿਤ ਵੇਰਵੇ ਕੱਲ੍ਹ ਸਾਂਝੇ ਕੀਤੇ ਜਾ ਸਕਦੇ ਹਨ।”