ਦਿੱਲੀ ਕਿਸਾਨ ਮੋਰਚੇ ਤੋਂ ਆਈ ਦੁਖਦਾਈ ਖ਼ਬਰ, ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਿੰਨ ਭੈਣਾਂ ਦਾ ਇੱਕਲੌਤਾ ਭਰਾ ਸੀ

Farmer protest

 

ਤਲਵੰਡੀ ਸਾਬੋ: ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਅੱਠ ਮਹੀਨਿਆਂ ਤੋਂ ਵਧੇਰੇ ਸਮਾਂ ਬੀਤ ਗਿਆ ਹੈ। ਇਸ ਦੌਰਾਨ  500 ਤੋਂ ਵਧੇਰੇ ਕਿਸਾਨ ਸ਼ਹੀਦ ਹੋ ਗਏ ਹਨ।

 

 

ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ। ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਲਵੰਡੀ ਸਾਬੋ ਦੇ ਪਿੰਡ ਰਾਜਗੜ੍ਹ ਕੁੱਬੇ ਦੇ ਕਿਸਾਨ ਦੀ ਮੌਤ ਹੋ ਗਈ।

 

 

ਇਹ ਵੀ ਪੜ੍ਹੋ -  ਮਹਿੰਗੇ ਹੋਣਗੇ ਡਰਾਈ ਫਰੂਟਸ, ਤਾਲਿਬਾਨ ਨੇ ਭਾਰਤ ਨਾਲ ਆਯਾਤ-ਨਿਰਯਾਤ ਕੀਤਾ ਬੰਦ

ਮ੍ਰਿਤਕ ਦੀ ਪਹਿਚਾਣ ਤਰਸੇਮ ਸਿੰਘ ਵਜੋਂ ਹੋਈ ਹੈ। ਤਰਸੇਮ ਸਿੰਘ ਪਿਛਲੇ ਲੰਮੇ ਸਮੇਂ ਤੋਂ ਕਿਸਾਨੀ ਅੰਦੋਲਨ ਦਾ ਹਿੱਸਾ ਰਿਹਾ। ਜਾਣਕਾਰੀ ਅਨੁਸਾਰ ਤਰਸੇਮ ਸਿੰਘ ਦੀ ਦਿੱਲੀ ਧਰਨੇ ਤੇ ਸਿਹਤ ਵਿਗੜ ਗਈ ਤੇ ਉਸ ਨੂੰ ਪਿੰਡ ਲਿਆਂਦਾ ਜਾ ਰਿਹਾ ਸੀ ਪਰ ਉਸਨੇ ਰਸਤੇ 'ਚ ਹੀ ਦਮ ਤੋੜ ਦਿੱਤਾ। ਮ੍ਰਿਤਕ ਕਿਸਾਨ ਤਰਸੇਮ ਸਿੰਘ ਤਿੰਨ ਭੈਣਾਂ ਦਾ ਇੱਕਲੌਤਾ ਭਰਾ ਅਤੇ ਵਿਧਵਾ ਬੁੱਢੀ ਮਾਤਾ ਦਾ ਇੱਕਲੌਤਾ ਪੁੱਤਰ ਸੀ।

 

 

ਇਹ ਵੀ ਪੜ੍ਹੋ - ਮੇਰਠ: ਮੰਦਰ ‘ਚੋਂ ਮਿਲੀ ਵਿਦਿਆਰਥਣ ਦੀ ਗਰਦਨ ਕੱਟੀ ਲਾਸ਼, ਇਲਾਕੇ ‘ਚ ਸਨਸਨੀ