ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਾ ਕਰੀਬੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਗੁਰਭੇਜ ਸਿੰਘ ਦੇ ਖਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

Gurbhej singh

ਵਲਟੋਹਾ : ਸਥਾਨਕ ਪੁਲਿਸ ਨੇ ਇਕ ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਵਿਅਕਤੀ ਗੁਰਭੇਜ ਸਿੰਘ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਗੁਰਭੇਜ ਸਿੰਘ ਦੇ ਖਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਸਨ। ਇਸੇ ਦੌਰਾਨ ਲਿੰਕ ਰੋਡ ਚੀਮਾ ਤੋਂ ਗੁਰਭੇਜ ਸਿੰਘ ਤੇਜਾ ਪੁੱਤਰ ਅਜੀਤ ਸਿੰਘ ਵਾਸੀ ਵਲਟੋਹਾ ਨਾਮਕ ਵਿਅਕਤੀ ਕੋਲੋਂ 1050 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।