ਫਿਰੋਜ਼ਪੁਰ ’ਚ ਵਾਪਰਿਆ ਸੜਕੀ ਹਾਦਸਾ, ਇਕ ਨੌਜਵਾਨ ਦੀ ਹੋਈ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਕਾਰਨ ਵਾਪਰਿਆ ਹਾਦਸਾ, ਦੂਜਾ ਨੌਜਵਾਨ ਹਸਪਤਾਲ ’ਚ ਭਰਤੀ

Manga Singh.

ਫਿਰੋਜ਼ਪੁਰ ਅੰਦਰ ਰੱਖੜੀ ਵਾਲੇ ਦਿਨ ਹੋਇਆ ਭਿਆਨਕ ਐਕਸੀਡੈਂਟ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ ਸਾਹਮਣੇ ਟੱਕਰ ਇੱਕ ਨੌਜਵਾਨ ਦੀ ਹੋਈ ਮੌਤ ਇੱਕ ਗੰਭੀਰ ਜ਼ਖਮੀ ਜਿਸ ਨੂੰ ਸਿਵਲ ਹਸਪਤਾਲ ਕਰਾਇਆ ਗਿਆ ਦਾਖਲ। 

ਹਾਦਸਾ ਫਿਰੋਜ਼ਪੁਰ-ਫਾਜਿਲਕਾ ਰੋਡ ’ਤੇ ਵਾਪਰਿਆ ਜਿਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨ ਮੰਗਾ ਸਿੰਘ, ਉਮਰ ਕਰੀਬ 32 ਸਾਲ, ਪਿੰਡ ਚੂਹੜ ਖਲਚੀ ਦਾ ਰਹਿਣ ਵਾਲਾ ਸੀ। ਮ੍ਰਿਤਕ ਅਪਣੇ ਪਿੱਛੇ ਦੋ ਲੜਕੀਆਂ ਅਤੇ ਦੋ ਲੜਕੇ ਛੱਡ ਗਿਆ ਹੈ। 

ਹਾਦਸਾ ਉਸ ਵੇਲੇ ਵਾਪਰਿਆ ਜਦੋਂ ਮੰਗਾ ਸਿੰਘ ਅਪਣੇ ਦੋਸਤ ਨਾਲ ਇੱਕ ਹੋਰ ਦੋਸਤ ਨੂੰ ਮਿਲਣ ਲਈ ਜਾ ਰਿਹਾ ਸੀ। ਰਾਸਤੇ ਵਿੱਚ ਪਿੰਡ ਪੀਰ ਬਲੌਰ ਕੋਲ ਉਨ੍ਹਾਂ ਦੇ ਮੋਟਰਸਾਈਕਲ ਦੀ ਸਾਹਮਣੇ ਤੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਨਾਲ ਟੱਕਰ ਹੋ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਉਸ ਦਾ ਨਾਲ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਤੇ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ।