Mansa News : ਕੁਲਵੰਤ ਸਿੰਘ ਨੇ ਬਤੌਰ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਸੰਭਾਲਿਆ ਅਹੁਦਾ

ਸਪੋਕਸਮੈਨ Fact Check

ਖ਼ਬਰਾਂ, ਪੰਜਾਬ

'ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ'

Kulwant Singh Deputy Commissioner Mansa

Mansa News :  ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਕੁਲਵੰਤ ਸਿੰਘ 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਮੋਗਾ ਤਾਇਨਾਤ ਸਨ। 

ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤਰਨਤਾਰਨ, ਫਿਰੋਜ਼ਪੁਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਪਠਾਨਕੋਟ, ਸ਼੍ਰੀ ਮੁਕਤਸਰ ਸਾਹਿਬ, ਐੱਸ.ਡੀ.ਐੱਮ ਤਲਵੰਡੀ ਸਾਬੋ ਅਤੇ ਨਕੋਦਰ ਸਮੇਤ ਪੰਜਾਬ ਸਰਕਾਰ ਦੇ ਵੱਖ ਵੱਖ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾਂ ਵਿਚ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮਾਨਸਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਸ ਤੋਂ ਪਹਿਲਾਂ ਕੁਲਵੰਤ ਸਿੰਘ, ਆਈ.ਏ.ਐਸ. ਦਾ ਬਤੌਰ ਡਿਪਟੀ ਕਮਿਸ਼ਨਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ, ਐਸ.ਪੀ. (ਐਚ) ਜਸਕੀਰਤ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਜ ਕੁਮਾਰ, ਪੀ.ਏ. ਟੁ ਡਿਪਟੀ ਕਮਿਸ਼ਨਰ ਸੁਖਰਾਜ ਸਿੰਘ, ਸੁਪਰਡੰਟ ਅਮਰਜੀਤ ਸਿੰਘ, ਸੁਪਰਡੰਟ ਮੱਖਣ ਲਾਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।