Punjab News: ਰੱਖੜੀ ਦੇ ਦਿਨ ਮਚਿਆ ਚੀਕ ਚਿਹਾੜਾ, ਹਾਈਵੇਅ ’ਤੇ ਪਲਟੀ ਸਵਾਰੀਆਂ ਨਾਲ ਭਰੀ ਬੱਸ

ਏਜੰਸੀ

ਖ਼ਬਰਾਂ, ਪੰਜਾਬ

Punjab News: ਹਾਦਸੇ ਦੌਰਾਨ ਬੱਸ ਵਿਚ ਸਵਾਰ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ

On the day of Rakhi, there was a scream, a bus full of passengers overturned on the highway

 

Punjab News: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਉਸ ਸਮੇਂ ਚੀਕ ਚਿਹਾੜਾ ਪੈ ਗਿਆ ਜਦੋਂ ਪਿੰਡ ਪਵੇਂ ਝਿੰਗੜਾਂ ਨੇੜੇ ਇਕ ਨਿੱਜੀ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਬੱਸ ਸਵਾਰੀਆਂ ਨਾਲ ਭਰੀ ਹੋਈ ਸੀ ਅਤੇ ਇਹ ਬੱਸ ਪਠਾਨਕੋਟ ਤੋਂ ਜਲੰਧਰ ਆ ਰਹੀ ਸੀ।

ਹਾਦਸੇ ਦੌਰਾਨ ਬੱਸ ਵਿਚ ਸਵਾਰ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਮੌਕੇ ਉਤੇ ਜ਼ਖ਼ਮੀਆਂ ਨੂੰ ਇਲਾਜ ਲਈ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਦਸੂਹਾ ਅਤੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਜਾ ਰਿਹਾ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਦਸੂਹਾ ਅਤੇ ਟਾਂਡਾ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਬਚਾਅ ਕਾਰਜ ਸ਼ੁਰੂ ਦਿੱਤੇ। ਸਵਾਰੀਆਂ ਨੂੰ ਟਾਂਡਾ ਅਤੇ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਉਥੇ ਹੀ ਦੂਜੇ ਪਾਸੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀਆਂ ਐਂਬੂਲੈਂਸਾਂ ਵੀ ਬਚਾਅ ਕਾਰਜਾਂ ਵਿੱਚ ਜੁੱਟ ਗਈਆਂ ਹਨ। ਹਾਦਸੇ ਦੇ ਕਾਰਨਾਂ ਦਾ ਪੁਲਿਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।