ਗੁਰਦਾਸਪੁਰ ਕਿਸਾਨ ਮੇਲੇ 'ਚ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜੰਮਕੇ ਕੱਢੀ ਭੜਾਸ
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਗੁਰਦਾਸਪੁਰ- ਪੰਜਾਬ ਐਗਰੀਕਲਚਰ ਯੂਨੀਵਰਸਿਟੀ ਗੁਰਦਾਸਪੁਰ 'ਚ ਲੱਗੇ ਕਿਸਾਨ ਮੇਲੇ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਪੰਜਾਬ ਯੂਨੀਵਰਸਿਟੀ ਲੁਧਿਆਣਾ ਤੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਮੁੱਖ ਮਹਿਮਾਨ ਨੇ ਖ਼ੇਤਰੀ ਕੇਂਦਰ ਗੁਰਦਾਸਪੁਰ ਵਿੱਚ ਵੱਖ-ਵੱਖ ਬੀਜਾ ਦੀ ਜਾਣਕਾਰੀ ਹਾਸਲ ਕੀਤੀ ਅਤੇ ਲੱਗੇ ਬਿਜਾ ਦੇ ਸਟਾਲਾਂ ਦਾ ਨਿਰੀਖਣ ਕੀਤਾ ਅਤੇ ਆਪਣੇ ਸੁਝਾਅ ਅਧਿਕਾਰੀਆਂ ਨਾਲ ਸਾਂਝੇ ਕੀਤੇ
ਅਤੇ ਕਿਸਾਨਾਂ ਨੂੰ ਸੰਬੋਧਨ ਕੀਤਾ ਜਦ ਕੀ ਮੇਲੇ ਵਿੱਚ ਆਏ ਕਿਸਾਨਾਂ ਨੇ ਸਰਕਾਰਾਂ ਤੇ ਗੰਭੀਰ ਦੋਸ਼ ਲਗਾਏ। ਉਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਸਭ ਤੋਂ ਪਹਿਲਾਂ ਮੈਂ ਸਰਕਾਰ ਤਰਫ਼ੋਂ ਕਿਸਾਨਾਂ ਨੂੰ ਕਹਿਣਾ ਚਾਹੁੰਦਾ ਹਾ ਕੀ ਦੇਸ਼ ਦੇ ਲੋਕਾਂ ਨੂੰ ਜੋ ਵੀ ਚਾਹੀਦਾ ਹੈ। ਉਹ ਕਿਸਾਨ ਫਸਲਾ ਉਗਾ ਕੇ ਲੋਕਾਂ ਤੱਕ ਪਹੁੰਚਾਉਣ।
ਦੱਸ ਦਈਏ ਕਿ ਕਿਸਾਨਾਂ ਨੇ ਸਰਕਾਰ ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਕਿਸਾਨੀ ਦਾ ਗਰਾਫ ਥੱਲੇ ਡਿੱਗਦਾ ਜਾ ਰਿਹਾ ਹੈ। ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਨਹੀ ਮਿਲ ਰਹੀ ਤੇ ਨਾ ਸਹੀ ਭਾਅ ਮਿਲ ਰਿਹਾ ਹੈ। ਸਰਕਾਰਾਂ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਜਿਸ ਕਾਰਨ ਕਿਸਾਨ ਖੁਦਕੁਸੀਆਂ ਕਰਨ ਲਈ ਮਜ਼ਬੂਰ ਹੋ ਜਾਂਦੇ ਹਨ।