ਖੇਤੀ ਆਰਡੀਨੈਂਸ 'ਕਿਸਾਨ ਮਾਰੂ, ਪੰਜਾਬ ਮਾਰੂ' ਸਾਜ਼ਿਸ਼ ਦਾ ਹਿੱਸਾ : ਕੈਪਟਨ
Published : Sep 19, 2020, 1:40 am IST
Updated : Sep 19, 2020, 1:40 am IST
SHARE ARTICLE
image
image

ਖੇਤੀ ਆਰਡੀਨੈਂਸ 'ਕਿਸਾਨ ਮਾਰੂ, ਪੰਜਾਬ ਮਾਰੂ' ਸਾਜ਼ਿਸ਼ ਦਾ ਹਿੱਸਾ : ਕੈਪਟਨ

ਹਰਸਿਮਰਤ ਬਾਦਲ ਆਰਡੀਨੈਂਸ ਲਿਆਉਣ ਸਮੇਂ ਕਿੱਥੇ ਸੀ?

  to 
 

ਚੰਡੀਗੜ੍ਹ, 18 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਵਲੋਂ ਮੁਲਕ ਉਪਰ ਜਬਰੀ ਥੋਪੇ ਗਏ ਖੇਤੀ ਕਾਨੂੰਨਾਂ ਨੂੰ ਅਕਾਲੀਆਂ ਦੀ ਭਾਈਵਾਲੀ ਵਾਲੀ ਭਾਜਪਾ ਦੀ ਐਨ.ਡੀ.ਏ. ਦੀ 'ਕਿਸਾਨ ਮਾਰੂ, ਪੰਜਾਬ ਮਾਰੂ' ਸਾਜ਼ਿਸ਼ ਦਾ ਹਿੱਸਾ ਕਰਾਰ ਦਿਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੱਭ ਕੁੱਝ ਵਾਪਰਨ ਦੇ ਬਾਵਜੂਦ ਅਕਾਲੀ ਅਪਣੇ ਸੂਬੇ ਅਤੇ ਲੋਕਾਂ ਦੀ ਕੀਮਤ 'ਤੇ ਬੇਸ਼ਰਮੀ ਨਾਲ ਗੱਠਜੋੜ ਦਾ ਭਾਈਵਾਲ ਬਣੇ ਹੋਏ ਹਨ।
ਪੰਜਾਬ ਖੇਤੀਬਾੜੀ ਯੂਨੀਵਰਸਟੀ ਲੁਧਿਆਣਾ ਦੇ ਵਰਚੂਅਲ ਕਿਸਾਨ ਮੇਲੇ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਨੇ ਕਿਹਾ, ਮੈਨੂੰ ਨਹੀਂ ਪਤਾ ਕਿ ਭਾਜਪਾ ਅਤੇ ਅਕਾਲੀਆਂ ਦੀ ਪੰਜਾਬ ਨਾਲ ਕੀ ਦੁਸ਼ਮਣੀ ਹੈ ਅਤੇ ਉਹ ਸਾਨੂੰ ਤਬਾਹ ਕਰਨ 'ਤੇ ਕਿਉਂ ਤੁਲੇ ਹੋਏ ਹਨ?। ਇਹ ਮੇਲਾ ਆਨਲਾਈਨ ਸੰਪਰਕ ਨਾਲ 100 ਥਾਵਾਂ 'ਤੇ ਹੋਇਆ ਜਿਨ੍ਹਾਂ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਕਿਸਾਨਾਂ, ਕਿਸਾਨ ਨੁਮਾਇੰਦਿਆਂ ਅਤੇ ਹੋਰ ਭਾਈਵਾਲਾਂ ਨੇ ਸ਼ਿਰਕਤ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਮੁੜ ਚਿਤਾਵਨੀ ਦਿਤੀ ਕਿ ਇਹ ਕਾਨੂੰਨ ਸਰਹੱਦੀ ਸੂਬੇ ਦੇ ਲੋਕਾਂ ਵਿਚ ਰੋਹ ਦੀ ਭਾਵਨਾ ਪੈਦਾ ਕਰਨਗੇ ਜਿਸ ਨਾਲ ਪਾਕਿਸਤਾਨ ਨੂੰ ਹੋਰ ਅੱਗ ਭੜਕਾਉਣ ਦਾ ਮੌਕਾ ਮਿਲ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਿਸਾਨ ਵਿਰੋਧੀ ਕਦਮ ਪੰਜਾਬ ਦੀ ਆਬੋ-ਹਵਾ ਨੂੰ ਖ਼ਰਾਬ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ 'ਤੇ ਮੁੜ ਵਿਚਾਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਮੁਲਕ ਦੀ ਅੰਨ ਸੁਰੱਖਿਆ ਲਈ ਪੰਜਾਬ ਅਤੇ ਇਥੋਂ ਦੇ ਕਿਸਾਨਾਂ ਵਲੋਂ 65 ਸਾਲਾਂ ਵਿਚ ਕੀਤੀਆਂ ਕੁਰਬਾਨੀਆਂ ਨੂੰ ਮਿੱਟੀ ਵਿਚ ਮਿਲਾ ਦੇਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਪੁਛਿਆ ਕਿ ਇਨ੍ਹਾਂ ਖੇਤੀ ਬਿਲਾਂ ਅਤੇ ਪਾਣੀ ਦੇ ਸੰਵੇਦਨਸ਼ੀਲ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਨਾਲ ਖੜੇ ਹੋਣ ਵਿਚ ਨਾਕਾਮ ਕਿਉਂ ਰਿਹਾ। ਉਨ੍ਹਾਂ ਨੇ ਅਕਾਲੀਆਂ ਨੂੰ ਕਿਹਾ, ਕੀ ਤੁਸੀਂ ਇਕ ਵਾਰ ਵੀ ਸੋਚਿਆ ਕਿ ਖੇਤੀ ਅਤੇ ਪਾਣੀ ਤੋਂ ਬਿਨਾਂ ਪੰਜਾਬ ਨਾਲ ਕੀ ਵਾਪਰੇਗਾ?
ਹਰਸਿਮਰਤ ਬਾਦਲ ਵਲੋਂ ਕੇਂਦਰੀ ਕੈਬਨਿਟ ਵਿਚੋਂ ਅਸਤੀਫ਼ਾ ਦੇਣ ਮੌਕੇ ਕਿਸਾਨਾਂ ਭਰਾਵਾਂ ਨਾਲ ਖੜੇ ਹੋਣ ਦੇ ਬਿਆਨ ਉਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁਛਿਆ ਕਿ ਜਦੋਂ ਕੇਂਦਰ ਨੇ ਆਰਡੀਨੈਂਸ ਲਿਆਂਦੇ ਸਨ ਤਾਂ ਉਹ ਕਿਸਾਨਾਂ ਭਰਾਵਾਂ ਨੂੰ ਕਿਉਂ ਭੁੱਲ ਗਈ ਸੀ?

SHARE ARTICLE

ਏਜੰਸੀ

Advertisement

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM
Advertisement