ਚਰਨਜੀਤ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਸਿੱਖ ਦਲਿਤ ਚਿਹਰੇ ਨੂੰ ਬਣਾਇਆ ਗਿਆ CM

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰੀਸ਼ ਰਾਵਤ ਨੇ ਟਵੀਟ ਕਰ ਦਿੱਤੀ ਜਾਣਕਾਰੀ

Charanjit Singh Channi

 

ਚੰਡੀਗੜ੍ਹ: ਪੰਜਾਬ ਕਾਂਗਰਸ ਵਿਚ ਲਗਾਤਾਰ ਚਲ ਰਹੀ ਹਲਚਲ ਤੋਂ ਬਾਅਦ ਚਰਨਜੀਤ ਚੰਨੀ (Charanjit Singh Channi) ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ (New Punjab CM) ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਹਰੀਸ਼ ਰਾਵਤ ਵੱਲੋਂ ਟਵੀਟ ਕਰ ਕੇ ਦਿੱਤੀ ਗਈ। ਹਾਲਾਂਕਿ ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਣਾ ਸੀ, ਪਰ ਮੌਕੇ ’ਤੇ ਚਰਨਜੀਤ ਸਿੰਘ ਚੰਨੀ ਦੇ ਨਾਮ ਦੀ ਘੋਸ਼ਣਾ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਨੇ ਚਰਨਜੀਤ ਚੰਨੀ ਨੂੰ ਸੀਐੱਮ ਬਣਾਉਣ ਦੇ ਫੈਸਲੇ 'ਤੇ ਜਤਾਈ ਸਹਿਮਤੀ 

ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਪਹਿਲੇ ਦਲਿਤ ਸੀਐਮ ਬਣ ਗਏ ਹਨ। ਜਾਣਕਾਰੀ ਮੁਤਾਬਕ ਚਰਨਜੀਤ ਚੰਨੀ ਰਾਜਭਵਨ ਲਈ ਰਵਾਨਾ ਹੋ ਚੁੱਕੇ ਹਨ ਅਤੇ ਸ਼ਾਮ 6:30 ਵਜੇ ਰਾਜਪਾਲ ਨਾਲ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ: ਹੁਣ ਗਰੀਬਾਂ- ਦਲਿਤਾਂ ਨੂੰ ਗੁੰਮਰਾਹ ਨਹੀਂ ਕਰ ਸਕੇਗੀ ਕਾਂਗਰਸ ਸਰਕਾਰ ਤੇ ਬਾਦਲ: ਸਰਬਜੀਤ ਮਾਣੂੰਕੇ

ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਚੰਨੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਚੰਨੀ ਦਲਿਤ ਭਾਈਚਾਰੇ ਨਾਲ ਸਬੰਧਤ ਹੈ, ਜਿਸ ਵਿਚ ਪੰਜਾਬ ਦੀ ਆਬਾਦੀ ਦਾ ਲਗਭਗ 1/3 ਹਿੱਸਾ ਸ਼ਾਮਲ ਹੈ। 2017 ਵਿਚ, ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣੀ, ਉਨ੍ਹਾਂ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਬਣਾਇਆ ਗਿਆ। ਚੰਨੀ ਉਨ੍ਹਾਂ ਸੂਬਾਈ ਨੇਤਾਵਾਂ ਵਿੱਚੋਂ ਸਨ, ਜਿਨ੍ਹਾਂ ਨੇ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਦਾ ਬੈਨਰ ਚੁੱਕਿਆ ਸੀ। ਉਨ੍ਹਾਂ ਕਿਹਾ ਸੀ ਕਿ ਸਾਨੂੰ ਅਮਰਿੰਦਰ ਸਿੰਘ ਦੇ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਭਰੋਸਾ ਨਹੀਂ ਰਿਹਾ।