ਕਾਂਗਰਸ ਵਿਧਾਇਕ ਦਲ ਦੀ ਅੱਜ ਮੁੜ ਮੀਟਿੰਗ, ਨਵੇਂ ਮੁੱਖ ਮੰਤਰੀ ਦੇ ਨਾਂ ਦਾ ਹੋ ਸਕਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੀਟਿੰਗ ਵਿਚ ਹੀ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਹੋ ਸਕਦਾ ਹੈ।

Congress Legislative Party meets again today

 

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅੱਜ ਕਾਂਗਰਸ ਵਿਧਾਇਕ ਦਲ (ਸੀਐਲਪੀ) ਦੀ ਮੀਟਿੰਗ ਹੋਵੇਗੀ ਜਿਸ ਵਿੱਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੀ ਜਾਵੇਗੀ।

 

 

 ਦੱਸ ਦੇਈਏ ਕਿ ਸਾਰੇ ਵਿਧਾਇਕ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਇਕੱਠੇ ਹੋਣਗੇ ਅਤੇ ਫੈਸਲਾ ਸਹਿਮਤੀ ਨਾਲ ਲਿਆ ਜਾਵੇਗਾ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ 'ਤੇ ਅੰਤਿਮ ਮੋਹਰ ਲਾਵੇਗੀ।

 

 

ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਪੰਜਾਬ ਦੇ ਮੁੱਖ ਮੰਤਰੀ ਦੀ ਦੌੜ ਵਿੱਚ ਮੋਹਰੀ ਹਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ, ਕਾਂਗਰਸ ਇਨ੍ਹਾਂ ਤਿੰਨਾਂ ਨਾਵਾਂ ਵਿੱਚੋਂ ਕਿਸੇ ਇੱਕ ਦੇ ਨਾਮ ਤੇ ਮੋਹਕ ਲਾਵੇਗੀ।