ਅੰਮ੍ਰਿਤਸਰ ਸਰਹੱਦ ’ਤੇ ਬੀਐੱਸਐੱਫ ਨੂੰ ਮਿਲੀ ਵੱਡੀ ਸਫ਼ਲਤਾ
ਪਾਕਿ ਵਲੋਂ ਡਰੋਨ ਰਾਹੀਂ ਭੇਜੀ 3 ਕਿਲੋਗ੍ਰਾਮ ਹੈਰੋਇਨ, 1 ਪਿਸਟਲ ਅਤੇ 8 ਰੌਂਦ ਕੀਤੇ ਬਰਾਮਦ
ਅੰਮ੍ਰਿਤਸਰ: ਪਾਕਿਸਤਾਨ ਦੀਆਂ ਭਾਰਤ ਵਿਚ ਨਸ਼ਾ ਭੇਜਣ ਦੀਆਂ ਨਾਪਾਕ ਹਰਕਤਾਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ। ਫਿਰ ਅਟਾਰੀ ਸਰਹੱਦ ਨਾਲ ਲੱਗਦੀ ਪਾਕਿਸਤਾਨ ਸਰਹੱਦ ਵੱਲੋਂ ਲਗਾਤਾਰ ਡ੍ਰੋਨ ਰਾਹੀਂ ਹਿਰਨ ਅਤੇ ਹਥਿਆਰਾਂ ਦੀਆਂ ਖੇਪਾਂ ਭਾਰਤ ਵਾਲੇ ਪਾਸੇ ਭੇਜੀਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਨਾਲ ਲੱਗਦੀ ਅਟਾਰੀ ਸਰਹੱਦ ਨਾਲ ਲੱਗਦੇ ਮੋਰਾ ਪੁਲ ਤੋਂ ਸਾਹਮਣੇ ਆਇਆ ਹੈ।
ਬੀਤੀ ਰਾਤ ਇਸ ਜਗ੍ਹਾ ’ਤੇ ਬੀਐੱਸਐਫ਼ ਦੇ ਜਵਾਨਾਂ ਨੂੰ ਡਰੋਨ ਦੀ ਹਰਕਤ ਨਜ਼ਰ ਆਈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸਮੁੱਚੇ ਇਲਾਕੇ ’ਚ ਸਰਚ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਪਾਕਿਸਤਾਨ ਵੱਲੋਂ ਭੇਜੀ ਡਰੋਨ ਰਾਹੀਂ 3 ਕਿੱਲੋਗ੍ਰਾਮ ਹੈਰੋਇਨ ਜਿਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ 21 ਕਰੋੜ ਹੈ ਬੀਐਸਐਫ ਦੇ ਮੁਲਾਜ਼ਮਾਂ ਨੇ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਇੱਕ ਪਿਸਟਲ ਅਤੇ 8 ਰੌਂਦ ਵੀ ਬਰਾਮਦ ਕੀਤੇ ਗਏ।
ਮਹਾਂਨਗਰ ਅੰਮ੍ਰਿਤਸਰ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਵੱਡੀ ਪੱਧਰ ’ਤੇ ਇੱਥੇ ਹੀਰਿਆਂ ਦੀ ਵਿਕਰੀ ਹੋ ਰਹੀ ਹੈ ਜਿਵੇਂ ਕਿ ਪੁਲਿਸ ਵਲੋਂ ਲਗਾਤਾਰ ਅੰਮ੍ਰਿਤਸਰ ਦੇ ਵੱਖ ਵੱਖ ਇਲਾਕਿਆਂ ਦੇ ਵਿਚ ਸਰਚ ਅਭਿਆਨ ਚਲਾਏ ਗਏ ਹਨ ਤਾਂ ਜੋ ਇਸ ਹਿਰਨ ਅਤੇ ਸਮੈਕ ਦੀ ਵਿਕਰੀ ਨੂੰ ਰੋਕਿਆ ਜਾ ਸਕੇ,ਪਰ ਇਸ ਦੇ ਬਾਵਜੂਦ ਵੀ ਪਾਕਿਸਤਾਨ ਵੱਲੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਲਗਾਤਾਰ ਪੰਜਾਬ ਭੇਜੀਆਂ ਜਾ ਰਹੀਆਂ ਹਨ।