ਫ਼ਿਰੋਜ਼ਪੁਰ ਪੁਲਿਸ ਨੇ ਕਰੀਬ 3 ਮਹੀਨਿਆਂ ਵਿਚ ਨਸ਼ਿਆਂ ਦੇ 247 ਮਾਮਲੇ ਕੀਤੇ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

301 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Ferozepur police registered 247 cases of drugs in about 3 months

 

ਫ਼ਿਰੋਜ਼ਪੁਰ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸ ਮੁਹਿੰਮ ਤਹਿਤ ਪਿੰਡਾਂ ’ਚ ਛਾਪੇਮਾਰੀ ਕਰ ਕੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪੁਲਿਸ ਟੀਮਾਂ ਵੱਲੋਂ ਸੜਕਾਂ ’ਤੇ ਵਿਸ਼ੇਸ਼ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ।

ਇਸ ਤਹਿਤ ਐੱਸ.ਐੱਸ.ਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਨੇ ਵੱਖ-ਵੱਖ ਮਾਮਲਿਆਂ ਤਹਿਤ ਕਰੀਬ 2.5 ਕਰੋੜ ਰੁਪਏ ਦੀ 469 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਪੁਲਿਸ ਨੇ ਨਸ਼ਾ ਤਸਕਰਾਂ ਕੋਲੋਂ 800 ਬੋਤਲਾਂ ਨਜਾਇਜ਼ ਸ਼ਰਾਬ, 9 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਵੱਖ-ਵੱਖ ਮਾਮਲਿਆਂ ’ਚ ਪੁਲਿਸ ਨੇ 2 ਸਨੈਚਰਾਂ ਸਮੇਤ ਕੁੱਲ 11 ਵਿਅਕਤੀ ਕਾਬੂ ਕੀਤੇ ਹਨ। ਪੁਲਿਸ ਨੇ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ ਨਸ਼ੇ ਦੇ 70 ਮਾਮਲੇ ਦਰਜ ਕਰ ਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।