ਅਨੰਤਨਾਗ ਵਿਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਤਿਵਾਦੀ ਹਮਲੇ ਤੋਂ ਬਾਅਦ ਲਾਪਤਾ ਹੋ ਗਿਆ ਸੀ ਸਮਾਣਾ ਦਾ ਜਵਾਨ

CM express grief over martyrdom of another jawan of Punjab in Anantnag

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿਚ ਹਾਲ ਹੀ ਵਿਚ ਹੋਏ ਅਤਿਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦਾ ਜਵਾਨ ਪਰਦੀਪ ਸਿੰਘ ਅਨੰਤਨਾਗ ਵਿਚ ਅਤਿਵਾਦੀ ਹਮਲੇ ਦੇ ਬਾਅਦ ਤੋਂ ਲਾਪਤਾ ਹੋ ਗਿਆ ਸੀ।

ਇਹ ਵੀ ਪੜ੍ਹੋ: ਕਬੱਡੀ ਖੇਡ ਜਗਤ ਤੋਂ ਬੁਰੀ ਖ਼ਬਰ, ਨਹੀਂ ਰਹੇ ਪ੍ਰਸਿੱਧ ਕਬੱਡੀ ਖਿਡਾਰੀ ਕੰਮੀ ਤਾਸ਼ਪੁਰਾ

ਉਨ੍ਹਾਂ ਕਿਹਾ ਕਿ ਸਮਾਣਾ ਨਾਲ ਸਬੰਧਤ ਪਰਦੀਪ ਸਿੰਘ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਅਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖਾਸ ਤੌਰ ਉਤੇ ਪ੍ਰਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।

ਇਹ ਵੀ ਪੜ੍ਹੋ: ਕੀ ਭਾਰਤ ਅਤੇ ਕੈਨੇਡਾ ਦੇ ਵਪਾਰਕ ਸਬੰਧ ਪ੍ਰਭਾਵਤ ਹੋਣਗੇ? ਜਾਣੋ ਮਾਹਰਾਂ ਦੀ ਰਾਏ

ਮੁੱਖ ਮੰਤਰੀ ਨੇ ਸ਼ਹੀਦ ਪਰਦੀਪ ਸਿੰਘ ਦੇ ਪ੍ਰਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੀੜਤ ਪ੍ਰਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਨੇ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਬਹਾਦਰੀ ਨਾਲ ਅਪਣੀ ਡਿਊਟੀ ਨਿਭਾਈ ਅਤੇ ਪੰਜਾਬ ਦੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਦਾ ਬਲੀਦਾਨ ਉਸ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਅਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ।