ਮਾਨਸਾ 'ਚ ਦੋ ਸਕੇ ਭਰਾਵਾਂ ਵਿਚਾਲੇ ਹੋਈ ਖ਼ੂਨੀ ਝੜਪ, ਭਤੀਜੇ ਦੀ ਡਾਂਗ ਵੱਜਣ ਕਾਰਨ ਹੋਈ ਮੌਤ
ਮ੍ਰਿਤਕ ਦੇ ਪਿਤਾ ਨੂੰ ਰਾਜਿੰਦਰ ਹਸਪਤਾਲ ਪਟਿਆਲਾ 'ਚ ਕਰਵਾਇਆ ਦਾਖਲ
Bloody clash between two brothers in Mansa
ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ ਵਿੱਚ ਦੋ ਭਰਾਵਾਂ ਵਿੱਚ ਹੋਏ ਮਾਮੂਲੀ ਝਗੜੇ ਨੇ ਭਿਆਨਕ ਰੂਪ ਧਾਰਨ ਕਰ ਲਿਆ। ਲੜਾਈ ਦੌਰਾਨ ਭਤੀਜੇ ਦੇ ਡਾਂਗ ਵਜਣ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮ੍ਰਿਤਕ ਦੀ ਪਛਾਣ 28 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਵਜੋਂ ਹੋਈ ਹੈ।। ਮ੍ਰਿਤਕ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ ਜਿਸ ਕਰਕੇ ਰਾਜਿੰਦਰ ਹਸਪਤਾਲ ਪਟਿਆਲਾ 'ਚ ਦਾਖਲ ਕਰਵਾਇਆ।
ਸਰਕਾਰੀ ਹਸਪਤਾਲ ਦੇ ਡਾਕਟਰ ਦਾ ਕਹਿਣਾ ਹੈ ਕਿ ਜਸਪ੍ਰੀਤ ਸਿੰਘ ਦੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਮੱਖਣ ਸਿੰਘ ਗੰਭੀਰ ਜ਼ਖ਼ਮੀ ਹੋਣ ਉੱਤੇ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ। ਉਧਰ ਪੁਲਿਸ ਦਾ ਕਹਿਣਾ ਹੈ ਕਿ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ।