Punjab News: ਕਰਜ਼ੇ ਤੋਂ ਤੰਗ ਮਜ਼ਦੂਰ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: ਪਿੱਛੇ ਪਤਨੀ ਤੇ ਤਿੰਨ ਬੱਚਿਆਂ ਨੂੰ ਰੋਂਦੇ-ਕੁਰਲਾਉਂਦੇ ਛੱਡ ਗਿਆ ਮ੍ਰਿਤਕ

The debt-ridden laborer ended his life by swallowing a poisonous substance

 

Punjab News: ਇਥੋਂ ਨੇੜਲੇ ਪਿੰਡ ਗਾਗਾ ਦੇ ਇਕ ਦਲਿਤ ਮਜ਼ਦੂਰ ਨੇ ਕਰਜ਼ੇ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਨਿਕਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸਦੇ ਵਾਰਿਸਾਂ ਦੇ ਹਵਾਲੇ ਕਰ ਦਿਤੀ ਹੈ।

ਜਾਣਕਾਰੀ ਅਨੁਸਾਰ ਜਗਤਾਰ ਸਿੰਘ (45) ਪੁੱਤਰ ਦਰਸ਼ਨ ਸਿੰਘ ਪਿੰਡ ਗਾਗਾ ਅਪਣੇ ਸਿਰ ਚੜ੍ਹੇ ਕਰਜ਼ੇ ਕਰ ਕੇ ਕਾਫੀ ਪਰੇਸ਼ਾਨ ਰਹਿੰਦਾ ਸੀ। ਜਿਸ ਕਰ ਉਸ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਅਪਣੇ ਪਿੱਛੇ ਪਤਨੀ ਅਤੇ 3 ਬੱਚਿਆਂ ਨੂੰ ਬੇਸਹਾਰਾ ਕਰ ਗਿਆ ਹੈ। ਪਿੰਡ ਦੇ ਆਗੂ ਜਥੇਦਾਰ ਪਰਗਟ ਸਿੰਘ ਗਾਗਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਮ੍ਰਿਤਕ ਦੇ ਪਰਵਾਰ ਦਾ ਪਾਲਣ ਪੋਸ਼ਣ ਕਰਨ ਲਈ ਪਰਵਾਰ ਦੀ ਆਰਥਕ ਮਦਦ ਕਰੇ।