ਬਰਗਾੜੀ ਮਾਮਲੇ ਨੂੰ ਲੈ ਕੇ ਕੈਬਨਿਟ ਮੰਤਰੀਆਂ ਦੀ ਕੈਪਟਨ ਨੂੰ ਚਿਤਾਵਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਰਗਾੜੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ਲੈ ਕੇ ਜਿਥੇ ਪਹਿਲਾਂ ਸਿੱਖ ਜਥੇਬੰਦੀਆਂ ਵੱਲੋਂ ਕੈਪਟਨ ਸਰਕਾਰ ਨੂੰ ਘੇਰਿਆ ਜਾ ਰਿਹਾ ਸੀ ਉਥੇ ਹੀ ਹੁਣ ਸਰਕਾਰ ਦੇ ਆਪਣੇ 2 ...

Captain Amarinder Singh

ਚੰਡੀਗੜ੍ਹ ((ਸਸਸ) :- ਬਰਗਾੜੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ਲੈ ਕੇ ਜਿਥੇ ਪਹਿਲਾਂ ਸਿੱਖ ਜਥੇਬੰਦੀਆਂ ਵੱਲੋਂ ਕੈਪਟਨ ਸਰਕਾਰ ਨੂੰ ਘੇਰਿਆ ਜਾ ਰਿਹਾ ਸੀ ਉਥੇ ਹੀ ਹੁਣ ਸਰਕਾਰ ਦੇ ਆਪਣੇ 2 ਮੰਤਰੀ ਕੈਪਟਨ ਅਮਰਿੰਦਰ ਖਿਲਾਫ ਖੜੇ ਹੋਣ ਦੀ ਤਿਆਰੀ ਕਰ ਰਹੇ ਹਨ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਬਰਗਾੜੀ ਮਾਮਲੇ 'ਚ ਅਕਾਲੀ ਅਗੂਆਂ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਕਾਂਗਰਸ ਨੂੰ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਵੇਗਾ।

ਬੀਤੇ ਦਿਨੀ ਹੋਈ ਕੈਬਿਨਟ ਮੀਟਿੰਗ ਵਿੱਚ ਬਰਗਾੜੀ ਮਾਮਲੇ ਦੀ ਚਰਚਾ ਮੁੱਖ ਰਹੀ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਸਾਹਮਣੇ ਇਹ ਮੁੱਦਾ ਚੁੱਕਿਆ। ਇਸ ਦੌਰਾਨ ਚੰਨੀ ਨੂੰ ਸੁਖਜਿੰਦਰ ਰੰਧਾਵਾ ਦਾ ਵੀ ਸਾਥ ਮਿਲਿਆ ਅਤੇ ਦੋਹਾਂ ਨੇ ਕਿਹਾ ਕਿ ਕਾਂਗਰਸ ਨੇ ਜਸਟਿਸ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਵਿਧਾਨ ਸਭਾ 'ਚ ਕਾਰਵਾਈ ਕਰਵਾ ਕੇ ਇਸ ਮਾਮਲੇ 'ਚ ਲੋਕਾਂ ਦੀ ਹਮਦਰਦੀ ਹਾਸਲ ਕੀਤੀ ਹੈ

ਪਰ ਜੇਕਰ ਹੁਣ ਇਸ ਮਾਮਲੇ 'ਚ ਅਕਾਲੀ ਆਗੂਆਂ ਖਿਲਾਫ ਕਾਰਵਾਈ ਨਾ ਹੋਈ ਤਾਂ ਇਸ ਦੇ ਗੰਭੀਰ ਸਿਆਸੀ ਨਤੀਜੇ ਭੁਗਤਣੇ ਪੈ ਸਕਦੇ ਹਨ, ਕਿਉਂਕਿ ਲੋਕਾਂ 'ਚ ਅਕਾਲੀ ਆਗੂਆਂ ਪ੍ਰਤੀ ਗੁੱਸਾ ਹੈ ਅਤੇ ਇਹ ਗੁੱਸਾ ਰੋਜ਼ਾਨਾ ਜਨਤਕ ਤੌਰ 'ਤੇ ਜ਼ਾਹਰ ਹੋ ਰਿਹਾ ਹੈ। ਉਧਰ ਇਸਤੋਂ ਬਾਅਦ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ ਜਲਦ ਹੀ ਇਸ ਕੇਸ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇਗਾ।