ਜਿਮਨੀ ਚੋਣਾਂ ਨੂੰ ਲੈ ਕੇ ਜਲਾਲਾਬਾਦ ਦੇ ਇਲਾਕੇ ਸੀਲ !

ਏਜੰਸੀ

ਖ਼ਬਰਾਂ, ਪੰਜਾਬ

ਸ਼ਰਾਰਤੀ ਅਨਸਰ ਨਹੀਂ ਕਰ ਸਕਣਗੇ ਹੁੱਲੜਬਾਜ਼ੀ !

Jalalabad elections

ਜਲਾਲਾਬਾਦ: ਪੰਜਾਬ 'ਚ ਜਿੱਥੇ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭਖਿਆ ਹੋਇਆ ਹੈ ਉੱਥੇ ਹੀ ਹੁਣ ਚੋਣ ਪ੍ਰਚਾਰ ਦੇ ਆਖ਼ਰੀ ਦਿਨਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਵੀ ਜਲਾਲਾਬਾਦ ਹਲਕੇ ਦੇ ਵਿੱਚ ਫਲੈਂਗ ਮਾਰਚ ਕੱਢਿਆ ਗਿਆ ਇਸ ਫਲੈਗ ਮਾਰਚ ਦੇ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਜਵਾਨ ਵੀ ਸ਼ਾਮਿਲ ਹੋਏ।

ਜ਼ਿਕਰਯੋਗ ਹੈ ਕਿ ਜਲਾਲਾਬਾਦ, ਵੈਰੋਕੀ, ਅਰਨੀ ਵਾਲਾ ਸਮੇਤ ਪੂਰੇ ਹਲਕੇ 'ਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਲਾਲਾਬਾਦ ਦੇ ਡੀਐੱਸਪੀ ਜਸਵੀਰ ਸਿੰਘ ਢਿੱਲੋਂ ਨੇ ਸਖਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸ਼ਾਮ ਪੰਜ ਵਜੇ ਤੋਂ ਬਾਅਦ ਜਲਾਲਾਬਾਦ ਇਲਾਕੇ ਨੂੰ ਨਾਕੇਬੰਦੀ ਕਾਰਨ ਸੀਲ ਕਰ ਦਿੱਤਾ ਗਿਆ ਹੈ ਅਤੇ ਕੋਈ ਵੀ ਸ਼ਰਾਰਤੀ ਅਨਸਰ ਹੁੱਲੜਬਾਜ਼ੀ ਨਹੀਂ ਕਰ ਸਕੇਗਾ।

ਉੱਥੇ ਹੀ ਡੀਐੱਸਪੀ ਜਸਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਚੋਣਾਂ ਪੂਰੇ ਅਮਨ ਅਮਾਨ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ ਕਿਸੇ ਕਿਸਮ ਦੀ ਵੀ ਕੋਈ ਹੁੱਲੜਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਏਗੀ ਅਤੇ ਬਾਹਰਲੇ ਹਲਕੇ ਦੇ ਵਿੱਚੋਂ ਜਲਾਲਾਬਾਦ ਹਲਕੇ ਦੇ ਵਿੱਚ ਕਿਸੇ ਨੂੰ ਵੀ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਜ਼ਿਕਰਯੋਗ ਹੈ ਕਿ ਪੰਜਾਬ 'ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ 'ਤੇ ਹੈ।

ਉੱਥੇ ਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚਾਰੇ ਲਕਿਆਂ ਦੇ ਵਿੱਚ ਜਾ ਕੇ ਆਪਣੇ ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਦੇ ਚਾਰ ਹਲਕਿਆਂ ਜਲਾਲਾਬਾਦ, ਮੁਕੇਰੀਆਂ, ਫਗਵਾੜਾ ਅਤੇ ਦਾਖਾ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।


Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।