ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਹਿਮ ਉਪਰਾਲਾ

ਏਜੰਸੀ

ਖ਼ਬਰਾਂ, ਪੰਜਾਬ

550 ਸਵਾਲਾਂ ਦਾ ਲਿਆ ਇੱਕ ਮਾਡਲ ਟੈਸਟ

Students Amritsar

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉੱਥੇ ਹੀ ਸਕੂਲ ਦੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਜਾਣੂ ਕਰਵਾਉਣ ਲਈ ਸ੍ਰੀ ਗੁਰੂ ਨਾਨਕ ਪ੍ਰਕਾਸ ਪੁਰਬ ਕਮੇਟੀ ਵੱਲੋਂ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਦਰਅਸਲ ਇਸ ਕਮੇਟੀ ਵੱਲੋਂ ਅੰਮ੍ਰਿਤਸਰ 'ਚ ਮੰਜੀ ਹਾਲ ਵਿਖੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਦਾ ਇੱਕ ਮਾਡਲ ਟੈਸਟ ਲਿਆ ਗਿਆ।

ਜਿਸ ਵਿਚ ਗੁਰੁ ਸਾਹਿਬ ਦੇ ਜੀਵਨ ਨਾਲ ਸੰਬੰਧਿਤ 550 ਪ੍ਰਸ਼ਨ ਸਨ। ਉੱਥੇ ਹੀ ਇਸ ਮੌਕੇ 'ਤੇ ਗੁਰੂ ਨਾਨਕ ਪ੍ਰਕਾਸ਼ ਪੁਰਬ ਕਮੇਟੀ ਦੇ ਪ੍ਰਧਾਨ ਸਰਦਾਰ ਸੁਰਿੰਦਰ ਸਿੰਘ ਨੇ ਕਿਹਾ ਕਿ ਇਸ ਟੈਸਟ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਜ਼ਾਰਾਂ ਦੀ ਗਿਣਤੀ 'ਚ ਭਾਗ ਲਿਆ। ਇਸ ਪ੍ਰਤੀਯੋਗਤਾ ਵਿਚ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਹੈ। ਵਿਦਿਆਰਥੀਆਂ ਨੂੰ ਇਕ ਕਿਤਾਬ ਦਿੱਤੀ ਗਈ ਸੀ।

ਵਿਦਿਆਰਥੀਆਂ ਨੂੰ ਜੋ ਸਵਾਲ ਪੁੱਛੇ ਗਏ ਸਨ ਜੋ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਨ। ਜ਼ਿਕਰਯੋਗ ਹੈ ਕਿ ਇਸ ਮਾਡਲ ਟੈਸਟ ਦੌਰਾਨ ਵਿਦਿਆਰਥੀਆਂ ਵਿੱਚ ਵੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਬੇਹੱਦ ਖ਼ੁਸ ਵੀ ਨਜ਼ਰ ਆਏ। ਬੱਚਿਆਂ ਨੇ ਕਿਹਾ ਕਿ ਇਸ ਟੈਸਟ ਦੌਰਾਨ ਉਹਨਾਂ ਨੂੰ ਗੁਰੁ ਸਾਹਿਬ ਦੇ ਜੀਵਨ ਬਾਰੇ ਕਾਫ਼ੀ ਕੁੱਝ ਨਵਾਂ ਜਾਨਣ ਨੂੰ ਮਿਲਿਆ ਹੈ।

ਇਸ ਮੌਕੇ 'ਤੇ ਵੱਖ-ਵੱਖ ਸਕੂਲਾਂ ਤੋਂ ਆਏ ਅਦਿਆਪਕਾਂ ਵੱਲੋਂ ਵੀ ਸ੍ਰੀ ਗੁਰੂ ਨਾਨਕ ਪ੍ਰਕਾਸ ਪੁਰਬ ਕਮੇਟੀ ਵੱਲੋ ਕੀਤੇ ਗਏ ਇਸ ਅਹਿਮ ਉਪਰਾਲੇ ਦੀ ਸਲਾਂਘਾ ਕੀਤੀ ਗਈ। ਅਧਿਆਪਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਉਪਰਾਲਾ ਹੈ। ਇਸ ਨਾਲ ਬੱਚਿਆਂ ਨੂੰ ਸਿੱਖੀ ਨਾਲ ਜੁੜੀਆਂ ਬਹੁਤ ਸਾਰੀਆਂ ਗੱਲਾਂ ਪਤਾ ਲੱਗਦੀਆਂ ਹਨ। ਉਹਨਾਂ ਨੂੰ ਸਿੱਖੀ ਧਰਮ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ।

ਦੱਸ ਦੇਈਏ ਕਿ ਇਸ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਾਰਪਿਤ ਹਰ ਸਾਲ ਵਿਦਿਆਂਰਥੀਆਂ ਦੇ ਕੀਰਤਨ,ਕਥਾਂ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਨਵੀਂ ਆਉਣ ਵਾਲੀ ਪੀੜ੍ਹੀ ਨੂੰ ਵੀ ਸਿੱਖੀ ਨਾਲ ਜੋੜਿਆ ਜਾ ਸਕੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।