ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ

image

ਸੂਬਿਆਂ ਨੂੰ ਵੱਧ ਅਧਿਕਾਰ, ਕੇਂਦਰ ਦੀਆਂ ਸ਼ਕਤੀਆਂ ਦਾ ਵਿਕੇਂਦਰੀਕਰਨ ਕੀਤਾ ਜਾਵੇ
 

ਅੰਮ੍ਰਿਤਸਰ, 18 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਰੇਲ ਰੋਕੋ ਅੰਦੋਲਨ ਅੱਜ 25ਵੇਂ ਦਿਨ ਵਿਚ ਦਾਖ਼ਲ ਹੋ ਗਿਆ। ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਦੀ ਜਥੇਬੰਦੀ ਨੇ ਨਿੰਦਾ ਕਰਦਿਆਂ ਕਿਹਾ ਕਿ ਇਸ ਦੀ ਸਹੀ ਜਾਂਚ ਹੋ ਕੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਹ ਘਟਨਾਵਾਂ ਕਿਸਾਨੀ ਘੋਲਾਂ ਨੂੰ ਲੀਹੋਂ ਲਾਹੁਣ ਲਈ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਨਾਲ ਕਿਸਾਨ ਜਥੇਬੰਦੀਆਂ ਦਾ ਕੋਈ ਵੀ ਲੈਣ-ਦੇਣ ਨਹੀਂ ਹੈ।
ਅਸੈਂਬਲੀ ਵਿਚ ਇਹ ਮਤਾ ਵੀ ਹੋਵੇ ਕਿ ਕੇਂਦਰ ਦੀਆਂ ਸ਼ਕਤੀਆਂ ਦਾ ਵਿਕੇਂਦਰੀਕਰਨ ਕੀਤਾ ਜਾਵੇ, ਸੂਬਿਆਂ ਨੂੰ ਵੱਧ ਅਧਿਕਾਰ ਹੋਣ, ਖੇਤੀ ਉੱਤੇ ਪਾਵਰ ਸੈਕਟਰ ਸੂਬਿਆਂ ਦੇ ਹਿੱਸੇ ਨੂੰ ਖੋਹਣ ਦੀ ਬਜਾਏ ਹੋਰ ਵੱਧ ਅਧਿਕਾਰ ਦਿਤੇ ਜਾਣ। ਅੱਜ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ  ਸੂਬਾ ਜਨ: ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਭਾਰਤ ਭੁੱਖਮਰੀ ਵਿਚ 94 ਨੰਬਰ ਉੱਤੇ ਹੈ, 50 ਕਿਸਾਨ ਭਾਰਤ ਵਿਚ ਹਰ ਰੋਜ਼ ਕਰਜ਼ੇ ਕਾਰਨ ਖ਼ੁਦਕੁਸ਼ੀਆਂ ਕਰ ਰਹੇ ਹਨ। ਪੰਜਾਬ ਦੇ ਮੰਤਰੀ ਅਮਨ ਕਾਨੂੰਨ ਨੂੰ ਰੱਬ ਆਸਰੇ ਛੱਡ ਰਹੇ ਹਨ।