ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ , ਨਵਜੋਤ ਸਿੱਧੂ ਵੀ ਹੋਏ ਸ਼ਾਮਲ

ਏਜੰਸੀ

ਖ਼ਬਰਾਂ, ਪੰਜਾਬ

ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਸੂਬਾ ਸਰਕਾਰ ਦਾ ਘਿਰਾਓ ਕਰਨ ਦੀ ਤਿਆਰੀ ਵਿਚ ਵਿਰੋਧੀ ਧਿਰ

Navjot Sidhu

ਚੰਡੀਗੜ੍ਹ - ਖੇਤੀਬਾੜੀ ਕਾਨੂੰਨਾਂ ਵਿਰੁੱਧ ਮੁੱਖ ਮੰਤਰੀ ਵੱਲੋਂ ਸੱਦਿਆ ਗਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 2 ਦਿਨਾਂ ਦਾ ਰੱਖਿਆ ਗਿਆ ਹੈ। ਅਜਿਹੀ ਸਥਿਤੀ ਵਿਚ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸੈਸ਼ਨ ਵਿਚ ਸ਼ਾਮਲ ਹੋਣ ਲਈ ਪਹੁੰਚ ਚੁੱਕੇ ਹਨ ਤੇ ਉਹਨਾਂ ਨੂੰ ਆਖਰੀ ਲਾਈਨ ਵਿਚ ਬੈਠਣ ਲਈ ਸੀਟ ਮਿਲੀ। ਸੈਸ਼ਨ ਤੋਂ ਪਹਿਲਾਂ ਉਹ ਵਿਧਾਇਕ ਪਰਗਟ ਸਿੰਘ ਦੇ ਘਰ ਪਹੁੰਚੇ ਤੇ ਫਿਰ ਵਿਧਾਨ ਸਭਾ ਦੇ ਸੈਸ਼ਨ ਲਈ ਰਵਾਨਾ ਹੋਏ ਸਨ।

ਇਸ ਸੈਸ਼ਨ ਵਿਚ ਸਿੱਧੂ ਨੂੰ ਕੇਂਦਰ ਵੱਲੋਂ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਬੋਲਦਿਆਂ ਵੇਖਿਆ ਜਾ ਸਕਦਾ ਹੈ। ਇਸ ਸਮੇਂ ਦੌਰਾਨ ਸਦਨ ਦੇ ਅੰਦਰ ਅਤੇ ਬਾਹਰ ਦੋਵੇਂ ਪਾਸੇ ਹੰਗਾਮਾ ਹੋਣ ਦੀ ਸੰਭਾਵਨਾ ਹੈ। ਅੱਜ ਦੇ ਵਿਸ਼ੇਸ਼ ਸੈਸ਼ਨ ਵਿਚ ਖੇਤੀ ਕਾਨੂੰਨਾਂ ਦੇ ਨਾਲ ਵਿਰੋਧੀ ਧਿਰ ਸਕਾਲਰਸ਼ਿਪ ਘੋਟਾਲੇ ਦੇ ਮਾਮਲੇ ਵਿੱਚ ਸੂਬਾ ਸਰਕਾਰ ਦਾ ਘਿਰਾਓ ਕਰਨ ਦੀ ਤਿਆਰੀ ਵਿਚ ਹੈ।

ਦੱਸ ਦਈਏ ਕਿ ਇਜਲਾਸ ਦੌਰਾਨ ਭਾਰੀ ਹੰਗਾਮੇ ਦੀ ਸਭਾਵਨਾ ਜਤਾਈ ਜਾ ਰਹੀ ਹੈ। ਇਜਲਾਸ ਤੋਂ ਪਹਿਲਾਂ ਵੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਦਨ ਦੇ ਬਾਹਰ ਹੰਗਾਮਾ ਕੀਤਾ ਗਿਆ। 

ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਵਾਈ ਵਿਚ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਤੱਕ ਟਰੈਕਟਰ ਮਾਰਚ ਕੱਢਿਆ ਗਿਆ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਵੀ ਵਿਧਾਨ ਸਭਾ ਚੌਂਕ ਵਿਚ ਖੇਤੀ ਕਾਨੂੰਨਾਂ ਦੀ ਕਾਪੀਆਂ ਸਾੜੀਆਂ।