ਕਿਸਾਨਾਂ ਦੀ ਰਖਿਆ ਲਈ ਹਰ ਸੰਭਵ ਕਦਮ ਚੁੱਕੇਗੀ ਪੰਜਾਬ ਸਰਕਾਰ : ਜਾਖੜ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਦੀ ਰਖਿਆ ਲਈ ਹਰ ਸੰਭਵ ਕਦਮ ਚੁੱਕੇਗੀ ਪੰਜਾਬ ਸਰਕਾਰ : ਜਾਖੜ

image

ਚੰਡੀਗੜ੍ਹ, 18 ਅਕਤੂਬਰ (ਸੁਰਜੀਤ ਸਿੰਘ ਸੱਤੀ) : ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਸੱਦੀ ਗਹੀ ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਸੈਸ਼ਨ ਤੋਂ ਪਹਿਲਾਂ ਐਤਵਾਰ ਨੂੰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਚਾਹੇ ਤਾਂ, ਭਲੇ ਹੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰ ਦੇਵੇ ਪਰ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਖਿਆ ਲਈ ਹਰ ਸੰਭਵ ਯਤਨ ਕਰੇਗੀ। ਪੰਜਾਬ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੋਮਵਾਰ ਤੋਂ ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਰਿਹਾ ਹੈ। ਸੂਬਾ ਸਰਕਾਰ ਵੱਲੋਂ ਇਜਲਾਸ 1 ਦਿਨ ਦੀ ਬਜਾਏ 2 ਦਿਨ ਦਾ ਕਰ ਦਿਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦ ਸਿੰਘ ਦੇ ਖੇਤੀ ਕਾਨੂੰਨਾਂ 'ਤੇ ਚਰਚਾ ਕਰਨ ਅਤੇ ਵਿਧਾਨ ਸਭਾ ਸੈਸ਼ਨ 'ਚ ਉਨ੍ਹਾਂ ਦੇ ਵਿਚਾਰ ਜਾਨਣ ਲਈ ਐਤਵਾਰ ਨੂੰ ਵਿਧਾਇਕਾਂ ਨਾਲ ਇਕ ਮੀਟਿੰਗ ਕੀਤੀ। ਮੀਟਿੰਗ ਦੇ ਬਾਅਦ ਜਾਖੜ ਨੇ ਕਿਹਾ, ''ਅਸੀਂ ਚਰਚਾ ਕੀਤੀ ਕਿ ਕਿਵੇਂ ਕਿਸਾਨਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਤੋਂ ਬਚਾਇਆ ਜਾਵੇ। ਵਿਧਾਇਕਾਂ ਨੇ ਅਪਣੇ ਸੁਝਾਅ ਦਿਤੇ। '' ਉਨ੍ਹਾਂ ਕਿਹਾ ਕਿ ਸਰਕਾਰ ਇਸ ਨੂੰ ਲੈ ਕੇ ਸਾਫ਼ ਹੈ ਕਿ ਕਿਸਾਨਾਂ ਦੇ ਹਿੱਤਾਂ ਦੀ ਰਖਿਆ ਲਈ ਉਹ ਜੋ ਕੁੱਝ ਕਰ ਸਕਦੀ ਹੈ, ਕਰੇਗੀ। ਉਸ ਦੇ ਮੁਤਾਬਕ ਵਿਧਾਇਕਾਂ ਦੀ ਸਲਾਹ ਸੀ ਕਿ ਜੇਕਰ ਕੇਂਦਰ ਮਹਿਸੂਸ ਕਰਦੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਦਾ ਪੰਜਾਬ ਵਲੋਂ ਵਿਰੋਧ ਸਹੀ ਨਹੀਂ ਹੈ ਤਾਂ ਉਹ ਸੂਬਾ ਸਰਕਾਰ ਨੂੰ ਬਰਖ਼ਾਸਤ ਕਰ ਸਕਦੀ ਹੈ।
ਜਾਖੜ ਨੇ ਕਿਹਾ, ''ਜੇਕਰ ਨਰਿੰਦਰ ਮੋਦੀ ਸਰਕਾਰ ਸਾਡੀ ਸਰਕਾਰ ਨੂੰ ਬਰਖ਼ਾਸਤ ਕਰਦੀ ਹੈ ਤਾਂ ਉਹ ਅਜਿਹਾ ਕਰਨ ਲਈ ਆਜ਼ਾਦ ਹੈ। ਵਿਧਾਇਕਾਂ ਦੀ ਸਲਾਹ ਸੀ ਕਿ ਜੇਕਰ ਕੇਂਦਰ ਨੂੰ ਅਜਿਹਾ ਕਦਮ ਚੁੱਕਣਾ ਹੈ, ਤਾਂ ਉਹ ਅਜਿਹਾ ਕਰ ਸਕਦੀ ਹੈ ਪਰ ਅਸੀ ਕਿਸਾਨਾਂ ਦੇ ਹਿੱਤਾਂ ਦੀ ਰਖਿਆ ਲਈ ਜੋ ਵੀ ਕਰ ਸਕਦੇ ਹਾਂ, ਉਹ ਕਰਾਂਗੇ। ਮੁੱਖ ਮੰਤਰੀ ਵੀ ਉਨ੍ਹਾਂ ਦੀ ਸਲਾਹ ਤੋਂ ਸਹਿਮਤ ਸਨ।'' ਉਨ੍ਹਾਂ ਕਿਹਾ, ''ਜੇਕਰ ਕੇਂਦਰ ਸੋਚਦਾ ਹੈ ਕਿ ਉਹ ਇਨ੍ਹਾਂ ਖੇਤੀ ਕਾਨੂੰਨਾਂ ਰਾਹੀਂ ਵੱਡੇ ਉਦਯੋਗਿਕ ਘਰਾਨਿਆਂ ਨੂੰ ਜੋ ਲਾਭ ਪਹੁੰਚਾਉਣਾ ਚਾਹੁੰਦੇ ਹਨ, ਉਸ ਦੀ ਰਾਹ 'ਚ ਪੰਜਾਬ ਆ ਰਿਹਾ ਹੈ ਜੇਕਰ ਉਹ ਸਾਡੀ ਸਰਕਾਰ ਨੂੰ ਬਰਖ਼ਾਸਤ ਕਰਨਾ ਚਾਹੁੰਦੇ ਹਨ, ਤਾਂ ਕਰ ਸਕਦੇ ਹਨ।''  
 

ਕਿਹਾ, ਵੱਡੇ ਘਰਾਣਿਆਂ ਦੇ ਲਾਭ ਦੇ ਰਸਤੇ 'ਚ ਆ ਰਿਹਾ ਪੰਜਾਬ