image
ਕੋਲਕਾਤਾ, 18 ਅਕਤੂਬਰ : ਪਛਮੀ ਬੰਗਾਲ ਸਰਕਾਰ ਦੇ ਮੰਤਰੀ ਨਿਰਮਲ ਮਾਂਝੀ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ ਅਤੇ ਉਨ੍ਹਾਂ ਨੂੰ ਇਥੇ ਇਕ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਰਾਜ ਦੇ ਕਿਰਤ ਮੰਤਰੀ ਵਿਚ ਲਾਗ ਦੀ ਪੁਸ਼ਟੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਨਿਚਰਵਾਰ ਰਾਤ ਨੂੰ ਕੋਲਕਾਤਾ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ। ਉਨ੍ਹਾ ਦਸਿਆ ਕਿ ਉਲੁਬੇਰੀਆ ਉੱਤਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਨੂੰ ਹਲਕਾ ਬੁਖ਼ਾਰ ਹੈ ਅਤੇ ਸਾਹ ਲੈਣ 'ਚ ਮੁਸ਼ਕਲ ਹੈ। ਅਧਿਕਾਰੀ ਨੇ ਕਿਹਾ, “ਉਹ ਠੀਕ ਹੈ। ਅਸੀਂ ਉਨ੍ਹਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ। ਉਨ੍ਹਾਂ ਦੀਆਂ ਹੋਰ ਬਿਮਾਰੀਆਂ ਚਿੰਤਾ ਦਾ ਵਿਸ਼ਾ ਹਨ।