ਬੀਜੇਪੀ ਨੇਤਾ ਦੇ ਸਾਬਕਾ ਮੇਅਰ ਨੂੰ ਹਿਮਾਚਲ ਦੌਰੇ ’ਤੇ ਪਿਆ ਦਿਲ ਦਾ ਦੌਰਾ
ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਜਾਨ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਜਲੰਧਰ: ਹਿਮਾਚਲ ’ਚ ਚੋਣ ਪ੍ਰਚਾਰ ’ਤੇ ਗਏ ਭਾਜਪਾ ਨੇਤਾ ਅਤੇ ਸਾਬਕਾ ਮੇਅਰ ਸੁਨੀਲ ਜੋਤੀ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ। ਜਿੱਥੇ ਉਨ੍ਹਾਂ ਦੀ ਇਕ ਹੋਟਲ ’ਚ ਅਚਾਨਕ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਨਾਲ ਪ੍ਰਚਾਰ ’ਤੇ ਗਏ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਸੁਨੀਲ ਜੋਤੀ ਹਿਮਾਚਲ ਦੇ ਨੂਰਪੁਰ ’ਚ ਚੋਣ ਪ੍ਰਚਾਰ ਲਈ ਗਏ ਸਨ। ਫਿਲਹਾਲ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਜਾਨ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਸੁਨੀਲ ਜੋਤੀ ਸਾਲ 2012 ’ਚ ਜਲੰਧਰ ਦੇ ਮੇਅਰ ਬਣੇ ਸਨ ਅਤੇ ਸਾਲ 2017 ਤੱਕ ਬਣੇ ਰਹੇ। ਹਾਲਾਂਕਿ ਉਸ ਦੇ ਬਾਅਦ ਹੋਈਆਂ ਨਗਰ-ਨਿਗਮ ਚੋਣਾਂ ’ਚ ਭਾਜਪਾ ਅਤੇ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੇ ਆਪਣਾ 5 ਸਾਲ ਦਾ ਕਾਰਜਕਾਲ ਸਫ਼ਲਤਾ ਨਾਲ ਪੂਰਾ ਕੀਤਾ ਸੀ। ਜ਼ਿਕਰਯੋਗ ਹੈ ਕਿ ਸੁਨੀਲ ਜੋਤੀ ਵਿਧਾਇਕ ਕੇ.ਡੀ. ਭੰਡਾਰੀ ਦੇ ਕਰੀਬੀ ਹਨ। ਉਨ੍ਹਾਂ ਨੇ ਕੌਂਸਲਰ ਰਵੀ ਮਹਿੰਦਰੂ ਨੂੰ ਪਿੱਛੇ ਛੱਡ ਕੇ ਮੇਅਰ ਦਾ ਅਹੁਦਾ ਹਾਸਲ ਕੀਤਾ ਸੀ।