CM  ਮਾਨ ਨੂੰ ਮਿਲੀ ਵਿਜੀਲੈਂਸ ਬਿਊਰੋ ਦੀ ਟੀਮ, CM ਨੇ ਕਿਹਾ-ਤੁਹਾਡੇ ਵਰਗੇ ਇਮਾਨਦਾਰ ਅਫ਼ਸਰਾਂ ਦੀ ਜ਼ਰੂਰਤ ਹੈ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਨੇ ਕੀਤੀ AIG ਮਨਮੋਹਨ ਸ਼ਰਮਾ ਸਮੇਤ ਸਾਰਿਆਂ ਦੀ ਹੌਸਲਾਅਫ਼ਜ਼ਾਈ

Vigilance Bureau team meeting with CM Mann

ਚੰਡੀਗੜ੍ਹ : ਇੱਕ ਕਰੋੜ ਦੀ ਰਿਸ਼ਵਤ ਨੂੰ ਠੋਕਰ ਮਾਰਨ ਵਾਲੇ ਵਿਜੀਲੈਂਸ ਦੇ ਏ.ਆਈ.ਜੀ. ਮਨਮੋਹਨ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ 'ਤੇ ਹੋਈ। ਬੈਠਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਏਆਈਜੀ ਸਮੇਤ ਪੂਰੀ ਟੀਮ ਦੀ ਤਾਰੀਫ ਕੀਤੀ ਅਤੇ ਕਿਹਾ ਕਿ ਤੁਹਾਡੇ ਵਰਗੇ ਈਮਾਨਦਾਰ ਅਫ਼ਸਰਾਂ ਦੀ ਜ਼ਰੂਰਤ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਵਿਜੀਲੈਂਸ ਦੀ ਟੀਮ ਨੂੰ ਕਾਰਵਾਈ ਕਰਨ ਲਈ ਪੂਰੀ ਖੁੱਲ੍ਹ ਦਿਤੀ ਹੈ। ਇਸ ਮੀਟਿੰਗ ਵਿੱਚ ਵਿਜਿਲੈਂਸ ਚੀਫ ਵਰਿੰਦਰ ਕੁਮਾਰ ਅਤੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੀ ਮੌਜੂਦ ਸਨ। ਦੱਸ ਦੇਈਏ ਕਿ ਵਿਜੀਲੈਂਸ ਦੇ ਏ.ਆਈ.ਜੀ. ਮਨਮੋਹਨ ਸਿੰਘ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ ਪਰ ਹੁਣ ਸੁੰਦਰ ਸ਼ਾਮ ਅਰੋੜਾ ਵਿਜੀਲੈਂਸ ਦੀ ਗ੍ਰਿਫ਼ਤ ਵਿਚ ਹਨ।