ਫ਼ਿਰੋਜ਼ਪੁਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਦੀਪਕ ਟੀਨੂੰ ਖਿਲਾਫ਼ ਮਾਮਲਾ ਦਰਜ
ਕਰੋੜਾਂ ਰੁਪਏ ਦੀ ਫਿਰੌਤੀ ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ
Ferozepur police registered a case against gangster Lawrence Bishnoi and Deepak Tinu
ਫ਼ਿਰੋਜ਼ਪੁਰ: ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਦੀਪਕ ਟੀਨੂੰ ਖਿਲਾਫ ਇਕ ਵਿਅਕਤੀ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਇਹਨਾਂ ਦਿਨੀਂ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਹੈ।
ਇਸ ਦੇ ਨਾਲ ਹੀ ਗੈਂਗਸਟਰ ਦੀਪਕ ਟੀਨੂੰ ਕੁਝ ਸਮਾਂ ਪਹਿਲਾਂ ਹੀ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਸੀ। ਤਾਜ਼ਾ ਮਾਮਲਾ ਕਰੋੜਾਂ ਰੁਪਏ ਦੀ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਹੈ।
ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਗੈਂਗਸਟਰ ਦੀਪਕ ਟੀਨੂੰ ਤੇ ਲਾਰੈਂਸ ਬਿਸ਼ਨੋਈ ਨੇ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਉਹਨਾਂ ਅਨੁਸਾਰ ਕੰਮ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਉਹਨਾਂ ਕੋਲੋਂ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।