ਧਾਗਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਏਜੰਸੀ

ਖ਼ਬਰਾਂ, ਪੰਜਾਬ

ਧਾਗਾ ਮਿੱਲ ਦੇ ਪ੍ਰਬੰਧਕਾਂ ਵਲੋਂ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਨ੍ਹਾਂ ਵਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ। 

Terrible fire in yarn factory, loss of lakhs

 

ਮਾਛੀਵਾੜਾ ਸਾਹਿਬ: ਪਿੰਡ ਲੱਖੋਵਾਲ ਨੇੜੇ ਸਥਿਤ ਅਹੂਜਾ ਧਾਗਾ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਲੱਖਾਂ ਰੁਪਏ ਦੀਆਂ ਰੂੰ ਦੀਆਂ ਗੱਠਾਂ ਸੜ ਕੇ ਸੁਆਹ ਹੋ ਗਈਆਂ। 

ਪ੍ਰਾਪਤ ਜਾਣਕਾਰੀ ਅਨੁਸਾਰ ਧਾਗਾ ਫੈਕਟਰੀ ਦੇ ਇੱਕ ਯਾਰਡ 'ਚ ਮਹਿਲਾ ਮਜ਼ਦੂਰ ਮਸ਼ੀਨਾਂ ’ਤੇ ਕੰਮ ਕਰ ਰਹੀਆਂ ਸਨ ਕਿ ਅਚਾਨਕ ਇੱਕ ਮਸ਼ੀਨ ਹੇਠੋਂ ਅੱਗ ਦੀਆਂ ਚੰਗਿਆੜੀਆਂ ਨਿਕਲੀਆਂ, ਜਿਸ ਨਾਲ ਨੇੜੇ ਪਈਆਂ ਰੂੰ ਦੀਆਂ ਗੱਠਾਂ ਨੂੰ ਅੱਗ ਲੱਗ ਗਈ। 

ਅੱਗ ਲੱਗਦੀ ਦੇਖ ਯਾਰਡ ਵਿਚ ਕੰਮ ਕਰਦੀਆਂ ਮਹਿਲਾ ਮਜ਼ਦੂਰ ਤੁਰੰਤ ਉੱਥੋਂ ਨਿਕਲ ਆਈਆਂ ਅਤੇ ਦੇਖਦੇ ਹੀ ਦੇਖਦੇ ਉਸ ਯਾਰਡ 'ਚ ਹਰ ਪਾਸੇ ਧੂੰਆਂ ਫੈਲ ਗਿਆ। ਅੱਗ ਦੀ ਲਪਟਾਂ ਆਸਮਾਨ ਛੂਹਣ ਲੱਗੀਆਂ। ਧਾਗਾ ਮਿੱਲ ਦੇ ਪ੍ਰਬੰਧਕਾਂ ਵਲੋਂ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਨ੍ਹਾਂ ਵਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ। 

ਧਾਗਾ ਮਿੱਲ ਦੇ ਪ੍ਰਬੰਧਕਾਂ ਅਨੁਸਾਰ ਯਾਰਡ ਅੰਦਰ ਰੂੰ ਦੀਆਂ ਸੈਂਕੜੇ ਗੱਠਾਂ ਪਈਆਂ ਹਨ, ਜਿਨ੍ਹਾਂ ’ਚੋਂ ਕਾਫ਼ੀ ਨੂੰ ਅੱਗ ਲੱਗ ਗਈ ਅਤੇ ਇਸ ਦੇ ਬੁੱਝਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਕਿੰਨਾ ਕੁ ਨੁਕਸਾਨ ਹੋਇਆ।