ਮਾਝੇ 'ਚ ਕਾਂਗਰਸ ਨੂੰ ਝਟਕਾ, ਜਗਵਿੰਦਰ ਪਾਲ ਸਿੰਘ ਜੱਗਾ 'ਆਪ' 'ਚ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦਿਨੋ-ਦਿਨ ਮਜ਼ਬੂਤ ​​ਹੋ ਰਹੀ ਹੈ,ਪੰਜਾਬ ਦੇ ਲੋਕ 'ਆਪ' ਸਰਕਾਰ ਤੋਂ ਖੁਸ਼ ਹਨ: ਮਾਨ

A blow to Congress in Majhe, Jagwinder Pal Singh Jagga joins 'AAP'

 ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਮਾਝਾ ਖੇਤਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਮਾਝੇ ਦੀ ਮੰਨੀ-ਪ੍ਰਮੰਨੀ ਸ਼ਖਸੀਅਤ ਅਤੇ ਮਜੀਠਾ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਜਗਵਿੰਦਰ ਪਾਲ ਸਿੰਘ,ਜੋ ਜੱਗਾ ਮਜੀਠਾ ਦੇ ਨਾਂ ਤੋਂ ਵੀ ਜਾਣੇ ਜਾਂਦੇ ਹਨ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੋਰ ਤੇ  ਜੱਗਾ ਨੂੰ ਪਾਰਟੀ 'ਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।

ਜਗਵਿੰਦਰ ਪਾਲ ਸਿੰਘ ਜੱਗਾ 1987 ਤੋਂ ਕਾਂਗਰਸੀ ਵਰਕਰ ਸਨ ਅਤੇ 1992 ਵਿੱਚ ਕੌਂਸਲਰ ਚੁਣੇ ਗਏ ਸਨ।ਉਹ 1999 ਵਿੱਚ ਯੂਥ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸਨ ਅਤੇ 2000 ਦੇ ਸ਼ੁਰੂ ਵਿੱਚ ੳਨਾਂ ਨੂੰ।ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਸੀ।  ਉਨ੍ਹਾਂ ਨੇ ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਦੀ ਟਿਕਟ 'ਤੇ ਲੜੀਆਂ ਸਨ।  3 ਦਹਾਕਿਆਂ ਤੋਂ ਵੱਧ ਦਾ ਰਾਜਨੀਤਿਕ ਕੈਰੀਅਰ ਅਤੇ ਤਜ਼ਰਬਾ ਹੋਣ ਕਾਰਨ ਉਨ੍ਹਾਂ ਦੀ ਮਜੀਠਾ ਵਿੱਚ ਬਹੁਤ ਚੰਗੀ ਪਕੜ ਅਤੇ ਪ੍ਰਭਾਵ ਹੈ।

ਸੂਬੇ 'ਚ ਨਗਰ ਨਿਗਮ ਚੋਣਾਂ ਅਤੇ ਅਗਲੀ ਵਾਰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕਈ ਵੱਡੇ ਨੇਤਾ ਅਤੇ ਪ੍ਰਮੁੱਖ ਹਸਤੀਆਂ ਦਾ ਰੁਖ ਆਮ ਆਦਮੀ ਪਾਰਟੀ ਵੱਲ ਹੋ ਰਿਹਾ ਹੈ।  ਜੱਗਾ ਮਜੀਠਾ ਦਾ 'ਆਪ' 'ਚ ਸਵਾਗਤ ਕਰਨ ਤੋਂ ਬਾਅਦ  ਮੁਖਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਬਹੁਤ ਖੁਸ਼ ਹਨ। 

ਉਨ੍ਹਾਂ ਕਿਹਾ ਕਿ ਅਸੀਂ ਸੂਬੇ ਨੂੰ ਹਰ ਖੇਤਰ ਵਿੱਚ ਅੱਗੇ ਲਿਜਾਣ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਾਂ ਅਤੇ ਜਿਹੜੇ ਆਗੂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਚਾਹੁੰਦੇ ਹਨ, ਉਨ੍ਹਾਂ ਦਾ ‘ਆਪ’ ਵਿੱਚ ਸਵਾਗਤ ਹੈ।  ਮਾਨ ਨੇ ਕਿਹਾ ਕਿ ਪਾਰਟੀ ਦੇਸ਼ ਦੇ ਕੋਨੇ-ਕੋਨੇ ਵਿਚ ਦਿਨੋ-ਦਿਨ ਮਜ਼ਬੂਤ ​​ਹੋ ਰਹੀ ਹੈ।