ਅਬੋਹਰ 'ਚ 3-4 ਅਣਪਛਾਤਿਆਂ ਵਲੋਂ ਵਿਅਕਤੀ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮ ਬਹਾਨੇ ਨਾਲ ਵਿਅਕਤੀ ਨੂੰ ਘਰੋਂ ਬੁਲਾ ਕੇ ਲੈ ਕੇ ਗਏ ਸਨ

photo

 

ਅਬੋਹਰ: ਬੀਤੀ ਰਾਤ ਅਬੋਹਰ ਦੇ ਪਿੰਡ ਕੁੰਡਲ ਦੇ ਰਹਿਣ ਵਾਲੇ ਵਿਅਕਤੀ ਦਾ ਤਿੰਨ-ਚਾਰ ਅਣਪਛਾਤੇ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਗਿਆ। ਜਿਸ ਦੀ ਲਾਸ਼ ਨੂੰ ਥਾਣਾ ਸਦਰ ਪੁਲਿਸ ਨੇ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਵੀਰਵਾਰ ਸਵੇਰੇ ਸੂਚਨਾ ਮਿਲਦੇ ਹੀ ਐੱਸਪੀਡੀ ਅਤੇ ਸਦਰ ਥਾਣਾ ਮੌਕੇ 'ਤੇ ਪਹੁੰਚ ਗਏ। ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ  

ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਨਛੱਤਰ ਸਿੰਘ ਦੀ ਉਮਰ ਕਰੀਬ 50 ਸਾਲ ਸੀ ਅਤੇ ਖੇਤਾਂ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਸੀ। ਬੀਤੀ ਰਾਤ ਉਹ ਆਪਣੇ ਪਰਿਵਾਰ ਸਮੇਤ ਘਰ 'ਚ ਸੌਂ ਰਿਹਾ ਸੀ ਉਦੋਂ ਰਾਤ 11 ਵਜੇ ਦੇ ਕਰੀਬ ਉਸੇ ਪਿੰਡ ਦੇ 3-4 ਨੌਜਵਾਨ ਉਸ ਦੇ ਘਰ ਆਏ ਤੇ ਕਿਹਾ ਕਿ ਉਸ ਦਾ ਟਰੈਕਟਰ ਖੇਤ ਫਸ ਗਿਆ ਤੇ ਟਰੈਕਟਰ ਨੂੰ ਬਾਹਰ ਕੱਢਣ ਵਿਚ ਉਨ੍ਹਾਂ ਦੀ ਮਦਦ ਕਰੇ।

ਇਹ ਵੀ ਪੜ੍ਹੋ: ਪੰਜਾਬ ਵਿਚ ਵਧਣ ਲੱਗੀ ਠੰਢ, ਰਾਤ ਦਾ ਪਾਰਾ ਪਹੁੰਚਿਆ 1.8 ਡਿਗਰੀ ਸੈਲਸੀਅਸ

ਕਰੀਬ ਇਕ ਘੰਟੇ ਬਾਅਦ ਰਾਤ 12 ਵਜੇ ਦੇ ਕਰੀਬ ਉਕਤ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਨਲਹੂ ਲੁਹਾਣ ਕਰ ਦਿਤਾ ਅਤੇ ਬੇਹੋਸ਼ੀ ਦੀ ਹਾਲਤ 'ਚ ਘਰੋਂ ਬਾਹਰ ਸੁੱਟ ਦਿਤਾ ਅਤੇ ਫ਼ਰਾਰ ਹੋ ਗਏ | ਇਸ ਬਾਰੇ ਜਦੋਂ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਲੈ ਕੇ ਆਏ। ਜਿੱਥੋਂ ਉਸ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ।

ਵੀਰਵਾਰ ਸਵੇਰੇ ਘਟਨਾ ਦੀ ਸੂਚਨਾ ਮਿਲਣ 'ਤੇ ਐੱਸਪੀਡੀ ਮਨਜੀਤ ਸਿੰਘ ਅਤੇ ਥਾਣਾ ਇੰਚਾਰਜ ਗੁਰਮੀਤ ਸਿੰਘ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ। ਜਿਥੇ  ਉਨ੍ਹਾਂ ਨੇ ਖੂਨ ਦੇ ਨਮੂਨੇ ਅਤੇ ਕੁਝ ਬੋਤਲਾਂ ਆਦਿ ਬਰਾਮਦ ਕੀਤੀਆਂ। ਪੁਲਿਸ ਨੇ ਪਿੰਡ ਦੇ ਦੋ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਹੈ। ਇਥੇ ਪੁਲਿਸ ਨੇ ਮ੍ਰਿਤਕ ਦੇ ਮਾਮੇ ਦੇ ਲੜਕੇ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।