ਜਲੰਧਰ 'ਚ ਚਾਰ ਟਰੈਵਲ ਏਜੰਟਾਂ ਦੇ ਲਾਇਸੈਂਸ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਪਿਆਂ ਨੂੰ ਸੇਵਾਵਾਂ ਪ੍ਰਾਪਤ ਕਰਨ ਤੋਂ ਪਹਿਲਾਂ ਫਰਮਾਂ ਦੀ ਪ੍ਰਮਾਣਿਤਾ ਦੀ ਜਾਂਚ ਕਰਨ ਦੀ ਕੀਤੀ ਅਪੀਲ

PHOTO

 

ਜਲੰਧਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਚਾਰ ਟਰੈਵਲ ਏਜੰਟਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਹਨ। ਇਹ ਕਾਰਵਾਈ ਇਨ੍ਹਾਂ ਖ਼ਿਲਾਫ਼ ਐਫ.ਆਈ.ਆਰਜ਼ ਅਤੇ ਸ਼ਿਕਾਇਤਾਂ ਦਰਜ ਹੋਣ ਤੋਂ ਬਾਅਦ ਕੀਤੀ ਗਈ ਹੈ। ਇਨ੍ਹਾਂ ਫਰਮਾਂ ਵਿੱਚ ਸਥਾਨਕ ਲਾਜਪਤ ਨਗਰ ਵਿੱਚ ਮੈਸਰਜ਼ ਮਿਡਵੈਸਟ ਇਮੀਗ੍ਰੇਸ਼ਨ ਕੰਸਲਟੈਂਟ, ਛੋਟੀ ਬਾਰਾਦਰੀ-2 ਵਿੱਚ ਮੈਸਰਜ਼ ਆਈ.ਕਿਊ. ਐਜੂਕੇਸ਼ਨ ਅਤੇ ਇਮੀਗ੍ਰੇਸ਼ਨ ਸਰਵਿਸਿਜ਼, ਅਰਬਨ ਅਸਟੇਟ ਫੇਜ਼-1 ਵਿੱਚ ਮੈਸਰਜ਼ ਆਰ.ਡੀ.ਐਸ.ਆਈ. ਇੰਸਟੀਚਿਊਟ ਐਲ.ਐਲ.ਪੀ. ਅਤੇ ਮੁਹੱਲਾ ਕਾਜ਼ੀਆਂ, ਫਿਲੌਰ ਵਿੱਚ ਮੈਸਰਜ਼ ਹਾਈ ਸਪਿਰਿਟਸ ਸ਼ਾਮਲ ਹਨ।

ਇਹ ਵੀ ਪੜ੍ਹੋ: ਸ਼ਾਹੂਕਾਰ ਦਾ ਕਰਜ਼ਾ ਲਈ ਪ੍ਰਵਾਰ ਦੇ 5 ਜੀਆਂ ਦੀਆਂ ਕਿਡਨੀਆਂ ਵੇਚਣ ਦੇ ਲਗਾਏ ਪੋਸਟਰ  

ਸਾਰੰਗਲ ਨੇ ਕਿਹਾ ਕਿ ਇਮੀਗ੍ਰੇਸ਼ਨ ਕੰਸਲਟੈਂਟਾਂ/ਫਰਮਾਂ ਵੱਲੋਂ ਕਿਸੇ ਵੀ ਕਿਸਮ ਦੀ ਧੋਖਾਧੜੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਫਰਮਾਂ ਦੀਆਂ ਗਤੀਵਿਧੀਆਂ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਲੋਕਾਂ ਨਾਲ ਧੋਖਾਧੜੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਾਰੀਆਂ ਲਾਇਸੰਸਸ਼ੁਦਾ ਫਰਮਾਂ ਨੂੰ ਕਾਨੂੰਨ ਅਨੁਸਾਰ ਆਪਣਾ ਕਾਰੋਬਾਰ ਕਰਨ ਅਤੇ ਕਿਸੇ ਵੀ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕੀਤੀ, ਜਿਸ ਨਾਲ ਦੂਜਿਆਂ ਨੂੰ ਨੁਕਸਾਨ ਪਹੁੰਚਦਾ ਹੋਵੇ।

ਇਹ ਵੀ ਪੜ੍ਹੋ: ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ  

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਇਮੀਗ੍ਰੇਸ਼ਨ ਫਰਮਾਂ ਦੀ ਚੈਕਿੰਗ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ਵਿਸ਼ੇਸ਼ ਟੀਮਾਂ ਲਗਾਤਾਰ ਇਮੀਗ੍ਰੇਸ਼ਨ ਕੰਸਲਟੈਂਟਾਂ ਦੀਆਂ ਗਤੀਵਿਧੀਆਂ ਦੀ ਜਾਂਚ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਲੋਕਾਂ ਖਾਸਕਰ ਮਾਪਿਆਂ, ਜੋ ਆਪਣੇ ਬੱਚਿਆਂ ਨੂੰ ਅਗਲੇਰੀ ਪੜ੍ਹਾਈ ਲਈ ਵਿਦੇਸ਼ਾਂ ਵਿੱਚ ਭੇਜਣਾ ਚਾਹੁੰਦੇ ਹਨ,  ਨੂੰ ਸੇਵਾਵਾਂ ਲੈਣ ਤੋਂ ਪਹਿਲਾਂ ਫਰਮਾਂ ਦੀ ਪ੍ਰਮਾਣਿਤਾ ਦੀ ਜਾਂਚ ਕਰਨ ਦੀ ਅਪੀਲ ਵੀ ਕੀਤੀ।