ਮਾਨਸਾ ’ਚ FCI ਵਿਰੁਧ ਪ੍ਰਦਰਸ਼ਨ ਕਰ ਰਹੇ ਸ਼ੈਲਰ ਮਾਲਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ
ਸ਼ੈਲਰ ਮਾਲਕਾਂ ਨੇ ਕੇਂਦਰ ਸਰਕਾਰ ਵਿਰੁਧ ਰੋਸ ਪ੍ਰਦਰਸ਼ਨ ਕਰਨ ਲਈ ਪੰਜਾਬ ਸਰਕਾਰ ਤੋਂ ਸਮਰਥਨ ਦੀ ਮੰਗ ਕੀਤੀ ਹੈ।
ਮਾਨਸਾ: ਕੇਂਦਰ ਸਰਕਾਰ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ ਵਿਰੁਧ ਰੋਸ ਪ੍ਰਦਰਸ਼ਨ ਕਰ ਰਹੇ ਸ਼ੈਲਰ ਮਾਲਕਾਂ ਨੂੰ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਦਸਿਆ ਜਾ ਰਿਹਾ ਹੈ ਕਿ ਪੁਲਿਸ ਦਰਜਨਾਂ ਸ਼ੈਲਰ ਮਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਅਣਪਛਾਤੀ ਥਾਂ ’ਤੇ ਲੈ ਗਈ। ਸ਼ੈਲਰ ਮਾਲਕ ਵਿੱਕੀ ਅਤੇ ਸੋਮਨਾਥ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਕਾਨੂੰਨ ਤੋਂ ਸ਼ੈਲਰ ਮਾਲਕ ਖੁਸ਼ ਨਹੀਂ ਹਨ ਅਤੇ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
ਮਿਲੀ ਜਾਣਕਾਰੀ ਅਨੁਸਾਰ ਸ਼ੈਲਰ ਮਾਲਕਾਂ ਨੇ ਕੇਂਦਰ ਸਰਕਾਰ ਵਿਰੁਧ ਰੋਸ ਪ੍ਰਦਰਸ਼ਨ ਕਰਨ ਲਈ ਪੰਜਾਬ ਸਰਕਾਰ ਤੋਂ ਸਮਰਥਨ ਦੀ ਮੰਗ ਕੀਤੀ ਹੈ। ਸ਼ੈਲਰ ਮਾਲਕਾਂ ਨੇ ਕਿਹਾ- ਪੰਜਾਬ ਸਰਕਾਰ ਵੀ ਉਨ੍ਹਾਂ 'ਤੇ ਦਬਾਅ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਉਦੋਂ ਤਕ ਅਸੀਂ ਸ਼ਹਿਰਾਂ ਵਿਚ ਮਾਲ ਨਹੀਂ ਲਿਆਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਾਨੂੰ ਗ੍ਰਿਫਤਾਰ ਕਰਕੇ ਸਾਡੇ 'ਤੇ ਦਬਾਅ ਪਾ ਰਹੀ ਹੈ। ਤਾਂ ਜੋ ਅਸੀਂ ਚੁੱਪ ਰਹੀਏ।