ਖੰਨਾ: ਨੈਸ਼ਨਲ ਹਾਈਵੇ 'ਤੇ ਪਿੰਡ ਮੇਹਦੀਪੁਰ ਨੇੜੇ ਕੰਮ ਕਰ ਰਹੇ ਮਜ਼ਦੂਰਾਂ ਨੂੰ ਟਰੱਕ ਨੇ ਕੁਚਲ ਦਿਤਾ। ਚਾਰ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸੁਪਰਵਾਈਜ਼ਰ ਮਨਪ੍ਰੀਤ ਸਿੰਘ ਨੇ ਦਸਿਆ ਕਿ ਨੈਸ਼ਨਲ ਹਾਈਵੇ ਦੀ ਸਫ਼ਾਈ ਦਾ ਕੰਮ ਉਨ੍ਹਾਂ ਦੀ ਨਿਗਰਾਨੀ ਹੇਠ ਚੱਲ ਰਿਹਾ ਹੈ। ਹਾਦਸੇ ਸਮੇਂ ਪਿੰਡ ਮਹਿੰਦੀਪੁਰ ਨੇੜੇ ਕਰੀਬ 15 ਵਿਅਕਤੀ ਸਫ਼ਾਈ ਕਰ ਰਹੇ ਸਨ।
ਇਹ ਵੀ ਪੜ੍ਹੋ: ਅਬੋਹਰ 'ਚ 3-4 ਅਣਪਛਾਤਿਆਂ ਵਲੋਂ ਵਿਅਕਤੀ ਦਾ ਕਤ
ਉਥੇ ਸੂਚਨਾ ਬੋਰਡ ਅਤੇ ਸੜਕ ਸੁਰੱਖਿਆ ਉਪਕਰਨ ਲਗਾਏ ਗਏ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਇਨ੍ਹਾਂ ਬੈਰੀਅਰਾਂ ਨੂੰ ਤੋੜ ਕੇ ਮਜ਼ਦੂਰਾਂ ਦੇ ਉਪਰ ਚੜ੍ਹ ਗਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਅਤੇ ਰਾਹਗੀਰਾਂ ਨੇ ਐਂਬੂਲੈਂਸ ਬੁਲਾ ਕੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ: ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ ਸਰਕਾਰੀ ਸੁਰੱਖਿਆ ਦਿੱਤੀ- ਆਪ
ਇਕ ਸਫਾਈ ਕਰ ਰਹੀ ਔਰਤ ਨੇ ਦਸਿਆ ਕਿ ਉਸ ਨੂੰ ਪਤਾ ਹੀ ਨਹੀਂ ਲੱਗਿਆ ਕਿ ਕਦੋਂ ਟਰੱਕ ਨੇ ਆ ਕੇ ਉਨ੍ਹਾਂ ਨੂੰ ਕੁਚਲ ਦਿਤਾ। ਟਰੱਕ ਦੀ ਰਫ਼ਤਾਰ ਕਾਫ਼ੀ ਤੇਜ਼ ਸੀ। ਖੁਸ਼ਕਿਸਮਤੀ ਰਹੀ ਕਿ ਹਾਦਸੇ ਵਿਚ ਕਿਸੇ ਦੀ ਮੌਤ ਨਹੀਂ ਹੋਈ। ਸੂਚਨਾ ਮਿਲਣ 'ਤੇ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਥਾਣਾ ਇੰਚਾਰਜ ਹਰਦੀਪ ਸਿੰਘ ਨੇ ਦਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਜ਼ਖਮੀਆਂ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕੀਤਾ ਜਾਵੇਗਾ।