Bathinda News : ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਪਿੰਡ ਸੰਗਤ ਕਲਾਂ ਦੇ ਦੋ ਨੌਜਵਾਨਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bathinda News : ਗੁਰਪ੍ਰੀਤ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਕਿ 3 ਸਾਲ ਪਹਿਲਾਂ ਉਸ ਦੇ ਵੱਡੇ ਪੁੱਤਰ ਕੁਲਵਿੰਦਰ ਸਿੰਘ ਦੀ ਨਸ਼ੇ ਕਾਰਨ ਹੋ ਗਈ ਸੀ ਮੌਤ

ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ (20) ਅਤੇ ਨਵਰੀਤ ਸਿੰਘ (22) ਵਜੋਂ ਹੋਈ 

Bathinda News : ਸੰਗਤ ਮੰਡੀ ਦੇ ਪਿੰਡ ਸੰਗਤ ਕਲਾਂ ਵਿੱਚ ਅੱਜ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ (20) ਅਤੇ ਨਵਰੀਤ ਸਿੰਘ (22) ਵਜੋਂ ਹੋਈ ਹੈ। ਗੁਰਪ੍ਰੀਤ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਕਿ 3 ਸਾਲ ਪਹਿਲਾਂ ਉਸ ਦੇ ਵੱਡੇ ਪੁੱਤਰ ਕੁਲਵਿੰਦਰ ਸਿੰਘ ਦੀ ਨਸ਼ੇ ਕਾਰਨ ਮੌਤ ਹੋ ਗਈ ਸੀ ਅਤੇ ਅੱਜ ਦੂਜਾ ਪੁੱਤ ਵੀ ਨਸ਼ੇ ਦੀ ਭੇਟ ਚੜ੍ਹ ਗਿਆ।

ਇਹ ਵੀ ਪੜੋ :Moga News : ਧਰਮਕੋਟ ਦਾ 22 ਸਾਲਾ ਨੌਜਵਾਨ ਸ਼ਿਵਰਾਜ ਢਿੱਲੋਂ ਵਿਦੇਸ਼ ਦਾ ਮੋਹ ਛੱਡ ਕੇ ਛੋਟੀ ਉਮਰੇ ਬਣਿਆ ਸਰਪੰਚ  

ਪਿਛਲੇ ਕਰੀਬ ਇਕ ਹਫ਼ਤੇ ਅੰਦਰ ਪਿੰਡ 'ਚ 6 ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਚੁੱਕੀ ਹੈ। ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਥਾਣਾ ਸੰਗਤ ਮੁਖੀ ਐੱਸਆਈ ਪਰਮਪਾਰਸ ਸਿੰਘ ਨੇ ਦੱਸਿਆ ਕਿ ਜੇ ਪਿੰਡ ਵਾਸੀ ਕਿਸੇ ਨਸ਼ਾ ਤਸਕਰ ਬਾਰੇ ਸੂਚਨਾ ਦੇਣਗੇ ਤਾਂ ਉਹ ਕਾਰਵਾਈ ਲਈ ਤਿਆਰ ਹਨ।

(For more news apart from Two more youths died due to drug overdose in village Sangat Kalan News in Punjabi, stay tuned to Rozana Spokesman)