DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਐਕਸਾਈਜ ਐਕਟ ਤਹਿਤ ਕੇਸ ਦਰਜ
CBI ਦੀ ਛਾਪਾਮਾਰੀ ਦੌਰਾਨ ਮਹਿੰਗੀਆਂ ਸ਼ਰਾਬ ਦੀਆਂ ਬੋਤਲਾਂ ਬਰਾਮਦ
DIG Harcharan Singh Bhullar's Problems Increase, Case Registered Under Excise Act Latest News in Punjabi ਚੰਡੀਗੜ੍ਹ : ਡੀ.ਆਈ.ਜੀ. ਹਰਚਰਨ ਭੁੱਲਰ ਨੂੰ 16 ਅਕਤੂਬਰ ਨੂੰ ਰਿਸ਼ਵਤ ਦੇ ਮਾਮਲੇ ਵਿਚ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ, ਹੁਣ ਉਨ੍ਹਾਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਸਮਰਾਲਾ ਵਿਚ ਡੀ.ਆਈ.ਜੀ. ਭੁੱਲਰ ਵਿਰੁਧ ਐਕਸਾਈਜ਼ ਐਕਟ ਦੇ ਅਧੀਨ ਐਫ਼.ਆਈ.ਆਰ. ਦਰਜ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਸਮਰਾਲਾ ਬੋਂਦਲੀ ਦੇ ਕੋਲ ਭੁੱਲਰ ਦੇ ਫ਼ਾਰਮ ਹਾਊਸ ਵਿਚ ਸੀ.ਬੀ.ਆਈ. ਵਲੋਂ ਛਾਪਾਮਾਰੀ ਕੀਤੀ ਗਈ ਤਾਂ ਮਹਿੰਗੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵਲੋਂ ਜਾਂਚ ਜਾਰੀ ਹੈ।
ਦੱਸ ਦਈਏ ਕਿ ਕਬਾੜ ਕਾਰੋਬਾਰੀ ਤੋਂ ਅੱਠ ਲੱਖ ਰੁਪਏ ਰਿਸ਼ਵਤ ਲੈਣ ਦਾ ਮਾਮਲੇ ਵਿਚ ਰੋਪੜ ਰੇਂਜ ਦੇ ਗ੍ਰਿਫ਼ਤਾਰ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਸੀ.ਬੀ.ਆਈ. ਨੇ ਜਾਂਚ ਦਾ ਦਾਇਰਾ ਵਧਾਇਆ ਹੈ। ਸੀ.ਬੀ.ਆਈ. ਨੇ ਗ੍ਰਿਫ਼ਤਾਰ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਿਰੁਧ ਪੁਲਿਸ ਨੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਗ੍ਰਿਫ਼ਤਾਰੀ ਦੌਰਾਨ ਭੁੱਲਰ ਦੇ ਘਰੋਂ ਵੱਡੀ ਮਾਤਰਾ ਵਿਚ ਵਿਦੇਸ਼ੀ ਸ਼ਰਾਬ ਬਰਾਮਦ ਹੋਈ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਸਰਕਾਰ ਨੇ ਭੁੱਲਰ ਨੂੰ ਮੁਅੱਤਲ ਕਰ ਦਿਤਾ ਸੀ।
ਤੁਹਾਨੂੰ ਦਸ ਦਈਏ ਕਿ ਏਜੰਸੀ ਨੂੰ ਸ਼ੁਰੂਆਤੀ ਜਾਂਚ ਵਿਚ ਕੁੱਝ ਚੈਟਾਂ ਮਿਲੀਆਂ ਹਨ, ਇਸ ਤੋਂ ਇਲਾਵਾ ਵਿੱਤੀ ਲੈਣ-ਦੇਣ ਵੀ ਪਤਾ ਲੱਗਿਆ। ਇਸ ਚੈਟ 'ਤੇ ਵਿੱਤੀ ਲੈਣ-ਦੇਣ ਬਾਰੇ ਪਤਾ ਲੱਗਣ ਤੋਂ ਬਾਅਦ, ਕੁੱਝ ਨਿਆਂਇਕ ਅਧਿਕਾਰੀਆਂ ਤੋਂ ਇਲਾਵਾ, ਕਈ ਵਿਭਾਗਾਂ ਦੇ ਮੁਖੀ ਅਧਿਕਾਰੀ ਸੀ.ਬੀ.ਆਈ. ਦੇ ਰਾਡਾਰ 'ਤੇ ਆ ਗਏ ਹਨ। ਪੰਜਾਬ ਪੁਲਿਸ ਇੰਸਪੈਕਟਰ ਅਤੇ ਆਈ.ਪੀ.ਐਸ. ਤੋਂ ਇਲਾਵਾ, ਆਈ.ਏ.ਐਸ. ਅਧਿਕਾਰੀ ਵੀ ਇਨ੍ਹਾਂ ਵਿਚ ਸ਼ਾਮਲ ਹਨ। ਸੀ.ਬੀ.ਆਈ. ਨੇ ਅਪਣੀ ਸੂਚੀ ਤਿਆਰ ਕੀਤੀ ਹੈ। ਸੂਤਰਾਂ ਅਨੁਸਾਰ, ਹੁਣ ਸੀ.ਬੀ.ਆਈ. ਅਧਿਕਾਰੀਆਂ ਨੂੰ ਸੰਮਨ ਭੇਜ ਸਕਦੀ ਹੈ ਅਤੇ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾ ਸਕਦੀ ਹੈ। ਇਨ੍ਹਾਂ ਵਿਚੋਂ ਕੁੱਝ ਅਧਿਕਾਰੀ ਉਹ ਹਨ ਜੋ ਚੋਰੀ ਦੀਆਂ ਕਾਰਾਂ, ਸ਼ਰਾਬ ਤਸਕਰੀ ਜਾਂ ਜਾਇਦਾਦ ਦੇ ਵਿਵਾਦਾਂ ਦੇ ਮਾਮਲਿਆਂ ਨਾਲ ਨਜਿੱਠਦੇ ਹਨ। ਸਬੰਧਤ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ ਭੁੱਲਰ ਨੂੰ ਪਿਛਲੇ ਵੀਰਵਾਰ ਨੂੰ ਰਿਸ਼ਵਤ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਸੀ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ, ਉਸ ਦੇ ਘਰ, ਦਫ਼ਤਰ ਅਤੇ ਹੋਰ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ, ਜਿਸ ਵਿਚ 7.5 ਕਰੋੜ ਰੁਪਏ ਬਰਾਮਦ ਕੀਤੇ ਗਏ। ਨਕਦ ਤੋਂ ਇਲਾਵਾ 2.5 ਕਿਲੋ ਸੋਨਾ, 26 ਲਗਜ਼ਰੀ ਘੜੀਆਂ, 108 ਬੋਤਲਾਂ ਵਿਦੇਸ਼ੀ ਸ਼ਰਾਬ, ਮਰਸੀਡੀਜ਼ ਅਤੇ ਔਡੀ ਦੀਆਂ ਚਾਬੀਆਂ ਅਤੇ 50 ਤੋਂ ਵੱਧ ਬੇਨਾਮੀ ਜਾਇਦਾਦਾਂ ਦੇ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਇਸ ਸਮੇਂ ਭੁੱਲਰ ਨਿਆਂਇਕ ਹਿਰਾਸਤ ਵਿਚ ਹੈ। ਇਸ ਮਾਮਲੇ ਵਿਚ ਅਗਲੇਰੀ ਕਾਰਵਾਈ ਲਈ ਈ.ਡੀ. ਨੂੰ ਪੱਤਰ ਲਿਖਿਆ ਗਿਆ ਹੈ।
(For more news apart from DIG Harcharan Singh Bhullar's Problems Increase, Case Registered Under Excise Act Latest News in Punjabi stay tuned to Rozana Spokesman.)