ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ : ਦੀਵਾਲੀ ਲੋਕਾਂ ਦੇ ਜੀਵਨ ’ਚ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ

Kultar Singh Sandhwan congratulates the people of Punjab on Diwali and Bandi Chhor Diwas

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਾਸੀਆਂ ਨੂੰ ਰੋਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ  ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੀਵਾਲੀ ਪੰਜਾਬੀਆਂ ਦੇ ਜੀਵਨ ਵਿੱਚ ਸ਼ਾਂਤੀ, ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ।

ਤਿਉਹਾਰ ਸਾਡੇ ਜੀਵਨ ’ਚ ਇਕਜੁੱਟਤਾ, ਪਿਆਰ ਅਤੇ ਸਦਭਾਵਨਾ ਦਾ ਸੁਨੇਹਾ ਲੈ ਕੇ ਆਉਂਦੇ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਪਿਆਰ ਅਤੇ ਮੁਹੱਬਤ ਦੇ ਨਾਲ ਤਿਉਹਾਰ ਮਨਾਉਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਮਾਤਮਾ ਪੰਜਾਬੀਆਂ ਦੇ ਸੁਪਨਿਆਂ ਨੂੰ ਸਾਕਾਰ ਕਰੇ ਅਤੇ  ਸਾਨੂੰ ਆਪਣੇ ਜੀਵਨ ਵਿੱਚ ਭਗਵਾਨ ਰਾਮ ਦੁਆਰਾ ਦਿਖਾਏ ਮਾਰਗ ’ਤੇ ਚੱਲਣ  ਚਾਹੀਦਾ ਹੈ। ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਨੂੰ ਸਾਨੂੰ ਆਪਣੇ ਜੀਵਨ ਵਿਚ ਅਪਨਾਉਣਾ ਚਾਹੀਦਾ ਹੈ।