S.I.T ਸਾਹਮਣੇ ਪੇਸ਼ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ 'ਤੇ ਵਰੇ ਸੁਖਬੀਰ ਬਾਦਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਦੇ ਅਦਲੀਵਾਲ ਵਿਖੇ ਨਿਰੰਕਾਰੀ ਸਮਾਗਮ ਦੌਰਾਨ ਹੋਏ ਬੰਬ ਧਮਾਕੇ ਨੂੰ ਲੈ ਕੇ ਸੂਬੇ ਦੀ ਸਿਆਸਤ ਨੂੰ ਨਵਾਂ ਮੋੜ ਮਿਲ ਗਿਆ ਹੈ...

Sukhbir Badal

ਚੰਡੀਗੜ੍ਹ (ਸ.ਸ.ਸ) : ਅੰਮ੍ਰਿਤਸਰ ਦੇ ਅਦਲੀਵਾਲ ਵਿਖੇ ਨਿਰੰਕਾਰੀ ਸਮਾਗਮ ਦੌਰਾਨ ਹੋਏ ਬੰਬ ਧਮਾਕੇ ਨੂੰ ਲੈ ਕੇ ਸੂਬੇ ਦੀ ਸਿਆਸਤ ਨੂੰ ਨਵਾਂ ਮੋੜ ਮਿਲ ਗਿਆ ਹੈ ਅਤੇ ਅਕਾਲੀ ਦਲ ਨੇ ਕਾਂਗਰਸ 'ਤੇ ਸ਼ਬਦੀ ਵਾਰ ਕਰਨੇ ਸ਼ੁਰੂ ਕਰ ਦਿੱਤੇ ਹਨ। SIT ਸਾਹਮਣੇ ਪੇਸ਼ ਹੋਣ ਤੋਂ ਬਾਅਦ ਸੁਖਬੀਰ ਬਾਦਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਕਰਕੇ ਸੂਬੇ ਦਾ ਮਹੌਲ ਖਰਾਬ ਹੋ ਰਿਹਾ ਹੈ। ਸੁਖਬੀਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਬੋਲਦੇ ਹੋਏ ਕਿਹਾ ਕਿ ਮੁੱਖ ਮੰਤਰੀ ਅੱਗ ਨਾਲ ਖੇਡ ਰਹੇ ਹਨ ਅਤੇ ਸੂਬੇ ਵਿਚ ਪੈਦਾ ਹੋਏ ਹਲਾਤਾਂ ਲਈ ਕਾਂਗਰਸ ਸਰਕਾਰ ਜਿੰਮੇਵਾਰ ਹੈ।

ਇਸ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਬਰਗਾੜੀ ਮੋਰਚੇ ਦੇ ਆਗੂ  ਬਲਜੀਤ ਸਿੰਘ ਦਾਦੂਵਾਲ ਅਤੇ ਧਿਆਨ ਸਿੰਘ ਮੰਡ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਨਿਰੰਕਾਰੀ ਬੰਬ ਧਮਾਕੇ ਪਿੱਛੇ ਇਨ੍ਹਾਂ ਦੋਹਾਂ ਦਾ ਹੱਥ ਹੈ। ਦੱਸ ਦੇਈਏ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਸ.ਆਈ.ਟੀ ਸਾਹਮਣੇ ਪੇਸ਼ ਹੋਏ ਸਨ ਅਤੇ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਵੱਲੋਂ ਤਕਰੀਬਨ ਅੱਧੇ ਘੰਟੇ ਤਕ ਸੁਖਬੀਰ ਤੋਂ ਪੁੱਛਗਿੱਛ ਕੀਤੀ ਗਈ।