ਪ੍ਰਕਾਸ਼ ਪੁਰਬ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਏ ਜਾਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ....

Captain Amrinder Singh

ਚੰਡੀਗੜ੍ਹ (ਸ.ਸ.ਸ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਏ ਜਾਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿਤਾ ਹੈ। ਉਨ੍ਹਾਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਆਖਿਆ ਕਿ ਅਸੀਂ ਚਾਹੁੰਦੇ ਹਾਂ ਕਿ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਵੱਖਰੀਆਂ ਸਟੇਜਾਂ ਨਾ ਲਗਾ ਕੇ ਇਕ ਹੀ ਸਟੇਜ ਲਗਾਈ ਜਾਵੇ ਤਾਂ ਜੋ ਦੁਨੀਆ ਵਿਚ ਚੰਗਾ ਸੰਦੇਸ਼ ਜਾਵੇ, ਨਾਲ ਹੀ ਉਨ੍ਹਾਂ ਸੁਲਤਾਨਪੁਰ ਲੋਧੀ ਦੇ ਵਿਕਾਸ ਬਾਰੇ ਵੀ ਗੱਲ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਬੇਅਦਬੀ ਦੀਆਂ ਘਟਨਾਵਾਂ 'ਤੇ ਬੋਲਦਿਆਂ ਆਖਿਆ ਹੈ।

ਕਿ ਸਰਕਾਰ ਵਲੋਂ ਇਨ੍ਹਾਂ ਘਟਨਾਵਾਂ ਨੂੰ ਸਖ਼ਤੀ ਨਾਲ ਲਿਆ ਜਾ ਰਿਹੈ ਅਤੇ ਦੋਸ਼ੀਆਂ ਨੂੰ ਫੜ ਕੇ ਅੰਦਰ ਕੀਤਾ ਜਾ ਰਿਹਾ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ 'ਤੇ ਬੋਲਦਿਆਂ ਆਖਿਆ ਕਿ ਅਸੀਂ ਜਨਤਾ ਨਾਲ ਕੀਤਾ ਅਪਣਾ ਵਾਅਦਾ ਨਿਭਾਇਆ ਹੈ। ਕਿੰਨੇ ਹੀ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹ ਦੀਆਂ ਸਲਾਖ਼ਾਂ ਪਿਛੇ ਡੱਕਿਆ ਗਿਆ ਹੈ। ਦਸ ਦਈਏ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਰੋਹ ਦੌਰਾਨ ਪੰਜਾਬ ਸਰਕਾਰ ਸਮੇਤ ਸ਼੍ਰੋਮਣੀ ਕਮੇਟੀ ਵਲੋਂ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ।