550ਵੇਂ ਪ੍ਰਕਾਸ਼ ਪੂਰਬ ਸਮਾਰੋਹ ਲਈ SGPC ਮੁਖੀ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ...

CM urges SGPC Chief to join state govt in 550th Prakash Purab Celebrations

ਚੰਡੀਗੜ੍ਹ (ਸਸਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਨੂੰ ਸਫ਼ਲ ਬਨਾਉਣ ਦੇ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਸ਼੍ਰੀ ਲੋਂਗੋਵਾਲ ਨੂੰ ਇਹ ਅਪੀਲ ਅੱਜ ਇਕ ਸੰਖੇਪ ਮੀਟਿੰਗ ਦੌਰਾਨ ਉਸ ਵੇਲੇ ਕੀਤੀ ਜਦੋਂ ਉਹ 23 ਨਵੰਬਰ ਨੂੰ ਐਸ.ਜੀ.ਪੀ.ਸੀ. ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਸਮਾਰੋਹਾਂ ਦੇ ਲਈ ਉਨ੍ਹਾਂ ਨੂੰ ਸੱਦਾ ਪੱਤਰ ਦੇਣ ਵਾਸਤੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਆਏ।

Related Stories