ਬੈਂਕ ਗਏ 80 ਸਾਲਾ ਬਜ਼ੁਰਗ ਨੂੰ ਮੋਟਰਸਾਈਕਲ ਨੇ ਮਾਰੀ ਟੱਕਰ, ਮੌਕੇ 'ਤੇ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੋਟਰਸਾਈਕਲ ਸਵਾਰ ਵੀ ਗੰਭੀਰ ਰੂਪ 'ਚ ਜ਼ਖ਼ਮੀ

Old man dies in accident

ਫਾਜ਼ਿਲਕਾ: ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ਨੇੜੇ ਇਕ ਪਿੰਡ ਵਿਚ ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ 80 ਸਾਲਾ ਬਜ਼ੁਰਗ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ 80 ਸਾਲਾ ਬਜ਼ੁਰਗ ਜੱਸਾ ਰਾਮ ਪੁੱਤਰ ਗੁਲਾਬ ਰਾਮ ਵਾਸੀ ਪਿੰਡ ਦਿਲਾ ਰਾਮ ਕਿਸੇ ਕੰਮ ਲਈ ਬੈਂਕ ਗਿਆ ਸੀ।

ਜਦੋਂ ਉਹ ਬੈਂਕ ਵਿਚੋਂ ਕੰਮ ਖਤਮ ਕਰਕੇ ਸੜਕ ਪਾਰ ਕਰਨ ਲੱਗਿਆ ਤਾਂ ਸੜਕ 'ਤੇ ਆ ਰਹੇ ਇਕ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰੀ। ਹਾਦਸੇ ਵਿਚ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ।

ਹਾਦਸੇ ਤੋਂ ਬਾਅਦ ਇਹਨਾਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਮੌਕੇ ਏਐਸਆਈ ਸੁਖਚੈਨ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।