SGPC 'ਚ ਹੁੰਦੀਆਂ ਰਹੀਆਂ ਸਿਆਸੀ ਐਡਜਸਟਮੈਂਟਾਂ: ਸੇਖਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੇਖਵਾਂ ਨੇ ਕਿਹਾ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਤੇ ਇਕ ਪਰਿਵਾਰ ਨੇ ਕਬਜ਼ਾ ਕੀਤਾ ਹੋਇਆ ਹੈ ।

seva singh sekhwan

seva singh sekhwan

SGPC

seva singh sekhwan

SGPC

ਚੰਡੀਗੜ੍ਹ :ਹਰਦੀਪ ਸਿੰਘ ਭੋਗਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂ ਸੇਵਾ ਸਿੰਘ ਸੇਖਵਾਂ ਨੇ ਅੱਜ ਸਪੋਕਸਮੈਨ ਨਾਲ ਗੱਲ ਕਰਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਪਰਿਵਾਰ ‘ਤੇ ਸਵਾਲ ਖੜ੍ਹੇ ਕੀਤੇ । ਸੇਖਵਾਂ ਨੇ ਕਿਹਾ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਤੇ ਇਕ ਪਰਿਵਾਰ ਨੇ ਕਬਜ਼ਾ ਕੀਤਾ ਹੋਇਆ ਹੈ । ਉਨ੍ਹਾਂ ਕਿਹਾ ਕਿ ਗੁਣਗਾਣ ਤਾਂ ਗੁਰਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਇਸ ਲਈ ਕੁਰਬਾਨੀਆਂ ਕਰਨ ਵਾਲੇ ਯੋਧਿਆਂ ਦੇ ਕਰਨੇ ਚਾਹੀਦੀ ਸਨ ਪਰ ਇਸ ਦੇ ਉਲਟ ਬਾਦਲ ਪਰਿਵਾਰ ਦੇ ਹੀ ਗੁਣਗਾਣ ਕੀਤੇ ਜਾ ਰਹੇ ਹਨ ।