ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ
ਪੀੜਤ ਬੱਚੇ ਨੂੰ ਐਚ.ਆਈ.ਵੀ. ਪੀੜਤ ਵਿਅਕਤੀ ਦਾ ਖੂਨ ਚੜ੍ਹਾਉਣ ਦਾ ਮਾਮਲਾ
Punjab State Child Rights Protection Commission
ਚੰਡੀਗੜ੍ਹ, 19 ਨਵੰਬਰ: ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਅੱਜ ਇਕ ਪੱਤਰ ਜਾਰੀ ਕਰਕੇ ਸਿਵਲ ਹਸਪਤਾਲ ਬਠਿੰਡਾ ਵਿਖੇ ਇਕ 11 ਸਾਲਾ ਥੈਲੇਸੀਮੀਆ ਪੀੜਤ ਬੱਚੇ ਨੂੰ ਐਚ.ਆਈ.ਵੀ. ਪੀੜਤ ਵਿਅਕਤੀ ਦਾ ਖੂਨ ਚੜ੍ਹਾਉਣ ਦੇ ਮਾਮਲੇ ਵਿਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਨਿੱਜੀ ਤੌਰ 'ਤੇ 26 ਨਵੰਬਰ 2020 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਸਬੰਧੀ ਡਿਪਟੀ ਕਮਿਸ਼ਨਰ ਤੋਂ ਪੜਤਾਲ ਕਰਵਾਉਣ ਉਪਰੰਤ ਹੁਣ ਡਾਇਰੈਕਟਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ।