ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਤੋਂ ਬਾਅਦ ਸਿਆਸਤਦਾਨਾਂ ਦੇ ਟਵੀਟਾਂ ਦੀ ਲੱਗੀ ਝੜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ

Farmers Protest

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਸਾਨਾਂ ਤੇ ਦੇਸ਼ਵਾਸੀਆਂ ਤੋਂ ਮੁਆਫ਼ੀ ਵੀ ਮੰਗ ਤੇ ਕਿਹਾ ਕਿ ਸ਼ਾਇਦ ਸਾਡੀ ਤਪੱਸਿਆ ਵਿਚ ਹੀ ਕੋਈ ਕਮੀ ਰਹੀ ਹੋਵੇਗੀ ਕਿ ਅਸੀਂ ਕਿਸਾਨਾਂ ਸਮਝਾ ਨਹੀਂ ਸਕੇ। 

ਸਿਆਸਤਦਾਨਾਂ ਦੇ ਟਵੀਟ 

ਅਰਵਿੰਦ ਕੇਜਰੀਵਾਲ ਦਾ ਟਵੀਟ 
'ਅੱਜ ਪ੍ਰਕਾਸ਼ ਪੁਰਬ ਵਾਲੇ ਦਿਨ ਕਿੰਨੀ ਵੱਡੀ ਖ਼ੁਸ਼ਖ਼ਬਰੀ ਮਿਲੀ ਹੈ। ਤਿੰਨੋਂ ਕਾਨੂੰਨ ਰੱਦ। 700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਅਤੇ ਕਿਸਾਨੀ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਮੈਂ ਆਪਣੇ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ'

ਕੈਪਟਨ ਅਮਰਿੰਦਰ ਨੇ ਕੀਤਾ ਪੀਐੱਮ ਮੋਦੀ ਦਾ ਧੰਨਵਾਦ 
'ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਮੌਕੇ 'ਤੇ ਹਰ ਪੰਜਾਬੀ ਦੀਆਂ ਮੰਗਾਂ ਨੂੰ ਮੰਨਣ ਅਤੇ 3 ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਮੈਂ ਪੀਐੱਮ ਮੋਦੀ ਦਾ ਧੰਨਵਾਦ ਕਰਦਾ ਹਾਂ। ਮੈਨੂੰ ਯਕੀਨ ਹੈ ਕਿ ਕੇਂਦਰ ਸਰਕਾਰ ਕਿਸਾਨੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਦੀ ਰਹੇਗੀ!' #NoFarmersNoFood

ਮੈਂ ਪਿਛਲੇ 1+ ਸਾਲ ਤੋਂ ਕੇਂਦਰ ਨਾਲ ਮਾਮਲੇ ਦੀ ਪੈਰਵੀ ਕਰ ਰਿਹਾ ਸੀ - ਕੈਪਟਨ ਅਮਰਿੰਦਰ 
'ਸਾਡੇ ਸਾਰਿਆਂ ਲਈ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਮੈਂ ਪਿਛਲੇ 1+ ਸਾਲ ਤੋਂ ਕੇਂਦਰ ਨਾਲ ਮਾਮਲੇ ਦੀ ਪੈਰਵੀ ਕਰ ਰਿਹਾ ਸੀ ਅਤੇ ਪ੍ਰਧਾਨ ਮੰਤਰੀ ਤੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਬੇਨਤੀ ਕੀਤੀ ਸੀ ਕਿ ਉਹ ਸਾਡੇ ਅੰਨਦਾਤਾ ਦੀ ਆਵਾਜ਼ ਵੱਲ ਧਿਆਨ ਦੇਣ। ਮੈਂ ਸੱਚਮੁੱਚ ਖੁਸ਼ ਹਾਂ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਸੁਣਿਆ ਅਤੇ ਸਾਡੀਆਂ ਚਿੰਤਾਵਾਂ ਨੂੰ ਸਮਝਿਆ'

ਉਦੋਂ ਤੱਕ ਆਰਾਮ ਨਹੀਂ ਕਰਾਂਗਾ ਜਦੋਂ ਤੱਕ ਹਰ ਇੱਕ ਅੱਖ ਦੇ ਹੰਝੂ ਨਹੀਂ ਪੂੰਝਦਾ - ਕੈਪਟਨ ਅਮਰਿੰਦਰ 
'ਪੀਐੱਮ ਮੋਦੀ ਦੇ ਫੈਸਲੇ ਨਾਲ ਸਿਰਫ਼ ਕਿਸਾਨਾਂ ਨੂੰ ਵੱਡੀ ਰਾਹਤ ਨਹੀਂ ਮਿਲੀ ਸਗੋਂ ਪੰਜਾਬ ਦੀ ਤਰੱਕੀ ਦਾ ਰਾਹ ਵੀ ਪੱਧਰਾ ਹੋਇਆ ਹੈ। ਮੈਂ ਉਮੀਦ ਕਰਦਾ ਹਾਂ ਕਿ ਕੇਂਦਰ ਕਿਸਾਨਾਂ ਦੇ ਵਿਕਾਸ ਲਈ ਮਿਲ ਕੇ ਕੰਮ ਕਰੇਗੀ। ਮੈਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਉਦੋਂ ਤੱਕ ਆਰਾਮ ਨਹੀਂ ਕਰਾਂਗਾ ਜਦੋਂ ਤੱਕ ਮੈਂ ਹਰ ਇੱਕ ਅੱਖ ਦੇ ਹੰਝੂ ਨਹੀਂ ਪੂੰਝਦਾ'

ਖੇਤੀ ਕਾਨੂੰਨ ਰੱਦ ਹੋਣ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਦਾ ਟਵੀਟ 

'ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਕਾਲੇ ਕਨੂੰਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਇਹ ਜਿੱਤ ਸਾਡੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਹੈ। ਮੈਂ ਆਪਣੇ ਸ਼ਹੀਦ ਕਿਸਾਨਾਂ ਨੂੰ ਵੀ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ,ਜਿਨ੍ਹਾਂ ਦੀ ਬਦੌਲਤ ਅੱਜ ਪੰਜਾਬ ਨੂੰ ਜਿੱਤ ਪ੍ਰਾਪਤ ਹੋਈ'
#FarmersProtest

ਕਿਸਾਨਾਂ ਦੀ ਹੋਈ ਜਿੱਤ ਨੂੰ ਲੈ ਕੇ ਭਗਵੰਤ ਮਾਨ ਨੇ ਦਿੱਤੀਆਂ ਵਧਾਈਆਂ

ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਦੀ ਇਤਿਹਾਸਕ ਜਿੱਤ - ਨਵਜੋਤ ਸਿੱਧੂ

'ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਸਹੀ ਦਿਸ਼ਾ ਵਿਚ ਚੁੱਕਿਆ ਕਦਮ ਹੈ...ਇਹ ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਦੀ ਇਤਿਹਾਸਕ ਜਿੱਤ ਹੈ... ਤੁਹਾਡੀ ਕੁਰਬਾਨੀ ਦਾ ਮੁੱਲ ਪਿਆ ਹੈ…. ਇੱਕ ਸਹੀ ਰੋਡਮੈਪ ਦੁਆਰਾ ਪੰਜਾਬ ਵਿੱਚ ਖੇਤੀ ਨੂੰ ਮੁੜ ਸੁਰਜੀਤ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ'

ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਤੋਂ ਬਾਅਦ ਮਨੀਸ਼ ਤਿਵਾੜੀ ਦਾ ਟਵੀਟ 
ਸੰਘਰਸ਼ ਦੀਆਂ ਜਿੱਤਾਂ
ਹੰਕਾਰ ਮੁਰਝਾਇਆ 
ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ।
ਪੰਜਾਬ ਜ਼ਿੰਦਾਬਾਦ, ਪੰਜਾਬੀ ਅਤੇ ਪੰਜਾਬੀਅਤ