Fraidkot News: ਫਰੀਦਕੋਟ 'ਚ ਵਿਆਹ ਦਾ ਝਾਂਸਾ ਦੇ ਕੇ ਪੁਲਿਸ ਮੁਲਾਜ਼ਮ ਨੇ ਲੜਕੀ ਨਾਲ ਬਣਾਏ ਸਰੀਰਕ ਸਬੰਧ, ਹੁਣ.....

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੜਕੀ ਨੇ ਮਾਮਲਾ ਕਰਵਾਇਆ ਦਰਜ

A policeman had physical relations with a girl In Faridkot

A policeman had physical relations with a girl In Faridkot: ਫਰੀਦਕੋਟ ਸਿਟੀ ਥਾਣੇ 'ਚ ਪੰਜਾਬ ਪੁਲਸ ਦੇ ਹੌਲਦਾਰ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੀੜਤ ਲੜਕੀ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਹੈ। ਜਿਸ 'ਚ ਪੀੜਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਕਾਂਸਟੇਬਲ ਨੇ ਵਿਆਹ ਦੇ ਬਹਾਨੇ ਉਸ ਦੀ ਮਰਜ਼ੀ ਦੇ ਖਿਲਾਫ ਕਈ ਵਾਰ ਉਸ ਨਾਲ ਸਰੀਰਕ ਸਬੰਧ ਬਣਾਏ। ਹੁਣ ਉਹ ਵਿਆਹ ਤੋਂ ਇਨਕਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ: Rajasthan: ਪੁਲਿਸ ਮੁਲਾਜ਼ਮਾਂ ਨਾਲ ਵਾਪਰਿਆ ਭਿਆਨਕ ਹਾਦਸਾ, 5 ਮੁਲਾਜ਼ਮਾਂ ਦੀ ਮੌਤ

ਫਰੀਦਕੋਟ ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਪੀੜਤਾ ਨੇ ਦੱਸਿਆ ਹੈ ਕਿ ਉਸ ਦੀ ਕਰੀਬ ਇੱਕ ਸਾਲ ਪਹਿਲਾਂ ਪੰਜਾਬ ਪੁਲਿਸ ਫ਼ਿਰੋਜ਼ਪੁਰ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਕੰਵਲਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਕਲਸੀਆਂ ਜ਼ਿਲ੍ਹਾ ਤਰਨਤਾਰਨ ਨਾਲ ਦੋਸਤੀ ਹੋਈ ਸੀ। ਇਸ ਦੌਰਾਨ ਮੁਲਜ਼ਮ ਨੇ ਉਸ ਨੂੰ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਉਸ ਨੇ ਤਲਾਕ ਲਈ ਕੇਸ ਦਾਇਰ ਕੀਤਾ ਹੈ। ਜਿਸ ਤੋਂ ਬਾਅਦ ਦੋਸ਼ੀ ਅਤੇ ਪੀੜਤਾ ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣ ਲੱਗੇ।

ਇਹ ਵੀ ਪੜ੍ਹੋ: Chandigarh: ਖ਼ਤਰਨਾਕ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੀ ਹੈ ਸਬਜ਼ੀਆਂ ਦੀ ਫ਼ਸਲ, ਪੜ੍ਹੋ  ਬਚਾਅ ਦੇ ਉਪਾਅ  

ਇਸ ਦੌਰਾਨ ਮੁਲਜ਼ਮ ਨੇ ਉਸ ਦੀ ਮਰਜ਼ੀ ਖ਼ਿਲਾਫ਼ ਕਈ ਵਾਰ ਉਸ ਨਾਲ ਸਰੀਰਕ ਸਬੰਧ ਬਣਾਏ। ਜਿਸ ਤੋਂ ਬਾਅਦ ਉਹ ਦੋਸ਼ੀ ਨੂੰ ਉਸ ਨਾਲ ਵਿਆਹ ਕਰਵਾਉਣ ਲਈ ਕਹਿਣ ਲੱਗੀ ਪਰ ਦੋਸ਼ੀ ਵਾਰ-ਵਾਰ ਵਿਆਹ ਟਾਲਦਾ ਰਿਹਾ ਅਤੇ ਆਖਰਕਾਰ ਦੋਸ਼ੀ ਨੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿਤਾ।
ਫ਼ਰੀਦਕੋਟ ਸਿਟੀ ਥਾਣੇ ਦੇ ਏ.ਐਸ.ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੀੜਤਾ ਦੀ ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ 'ਤੇ ਤਾਇਨਾਤ ਕੰਵਲਜੀਤ ਸਿੰਘ ਦੇ ਖਿਲਾਫ਼ ਜਬਰ-ਜ਼ਨਾਹ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਹਾਲਾਂਕਿ ਦੋਸ਼ੀ ਅਜੇ ਤੱਕ ਗਿ੍ਫ਼ਤਾਰ ਨਹੀਂ ਹੋਇਆ