Punjab News: ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

ਏਜੰਸੀ

ਖ਼ਬਰਾਂ, ਪੰਜਾਬ

Punjab News: ਕੋਰਟ ਵੱਲੋਂ ਉਨ੍ਹਾਂ ਨੂੰ 3 ਘੰਟੇ ਦੀ ਪੈਰੋਲ ਦਿੱਤੀ ਗਈ।

Balwant Singh Rajoana got parole for participating in his brother's indulgence

 

Punjab News: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕੱਲ੍ਹ ਯਾਨੀ ਬੁੱਧਵਾਰ ਨੂੰ ਤਿੰਨ ਘੰਟੇ ਦੀ ਪੈਰੋਲ ਮਿਲੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ। ਇਹ ਪੈਰੋਲ ਉਸ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ। ਇਸ ਤੋਂ ਪਹਿਲਾਂ 2021 ਵਿੱਚ, ਉਸਨੂੰ ਆਪਣੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਇੱਕ ਘੰਟੇ ਲਈ ਪੈਰੋਲ ਮਿਲੀ ਸੀ।

ਬਲਵੰਤ ਸਿੰਘ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਮੌਤ ਹੋ ਗਈ ਸੀ। ਉਸ ਦੀ ਕੈਨੇਡਾ ਵਿੱਚ ਮੌਤ ਹੋ ਗਈ। ਇਸ ਤੋਂ ਬਾਅਦ ਹੁਣ ਉਨ੍ਹਾਂ ਦੀ ਅੰਤਿਸ ਅਰਦਾਸ ਲੁਧਿਆਣਾ ਨੇੜੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਰੋਜ਼ਾਣਾ ਕਲਾਂ ਵਿੱਚ ਹੋਵੇਗੀ। ਇਸ ਲਈ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ।